ਬੀਜੇਪੀ ਨੇ ਪ੍ਰਚਾਰ 'ਚ ਵਰਤੀ ਕਿਸਾਨ ਅੰਦੋਲਨਕਾਰੀ ਦੀ ਤਸਵੀਰ, ਹਰਪ ਫਾਰਮਰ ਨੇ ਦਿੱਤਾ ਕਰਾਰਾ ਜਵਾਬ 
Published : Dec 22, 2020, 12:44 pm IST
Updated : Dec 22, 2020, 12:44 pm IST
SHARE ARTICLE
File Photo
File Photo

ਹਾਰਪ ਫਾਰਮਰ ਨੇ ਇਕ ਆਡੀਓ ਜਾਰੀ ਕਰਦੇ ਹੋਏ ਕਿਹਾ ਹੈ ਕਿ, 'ਮੇਰੀ ਤਸਵੀਰ ਬੀਜੇਪੀ ਵੱਲੋਂ ਮੇਰੇ ਤੋਂ ਬਿਨਾਂ ਪੁੱਛੇ ਇਸ ਪੋਸਟ ਵਿਚ ਵਰਤੀ ਗਈ ਹੈ।

ਚੰਡੀਗੜ੍ਹ - ਕਿਸਾਨਾਂ ਦਾ ਮੋਰਚਾ ਦਿੱਲੀ ਦੇ ਬਾਰਡਰਾਂ 'ਤੇ ਡਟਿਆ ਹੋਇਆ ਹੈ। ਦੇਸ਼ ਭਰ ਦੇ ਕਿਸਾਨ ਵੱਡੀ ਗਿਣਤੀ ਵਿਚ ਦਿੱਲੀ ਬਾਰਡਰਾਂ 'ਤੇ ਧਰਨੇ ਲਾਈ ਬੈਠੇ ਹਨ, ਇਹ ਧਰਨਾ ਕੇਂਦਰ ਦੀ ਬੀਜੇਪੀ ਸਰਕਾਰ ਖ਼ਿਲਾਫ਼ ਦਿੱਤਾ ਜਾ ਰਿਹਾ ਹੈ। ਬੀਜੇਪੀ ਵੱਲੋਂ ਕਿਸਾਨਾਂ ਨੂੰ ਮਨਾਉਣ ਲਈ ਵੱਖ ਵੱਖ ਤਰੀਕੇ ਅਪਣਾਏ ਜਾ ਰਹੇ ਹਨ, ਭਾਵੇ ਉਹ ਗੱਲਬਾਤ ਰਾਹੀਂ ਹੋਵੇਂ ਜਾਂ ਚਿੱਠੀ ਭੇਜ ਲਿਖ ਕੇ।

File Photo

ਅਜਿਹਾ ਹੀ ਇਕ ਨਵਾਂ ਤਰੀਕਾ ਬੀਜੇਪੀ ਵੱਲੋਂ ਅਖਤਿਆਰ ਕੀਤਾ ਗਿਆ ਹੈ। ਬੀਜੇਪੀ ਪੰਜਾਬ ਦੇ ਅਧਿਕਾਰਿਕ ਫੇਸਬੁੱਕ ਪੇਜ਼ 'ਤੇ ਪੰਜਾਬੀ ਮਾਡਲ ਹਰਪ੍ਰੀਤ ਸਿੰਘ ਹਾਰਪ ਦੀ ਫੋਟੋ ਅਪਲੋਡ ਕਰਕੇ ਇਕ ਪੋਸਟ ਪਾਈ ਗਈ ਹੈ। ਜਿਸ ਵਿਚ ਐੱਮ.ਐੱਸ.ਪੀ. ਅਤੇ ਹੋਰ ਚੀਜ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੋਰ ਨਿਯਮਾਂ ਕਾਨੂੰਨਾਂ ਬਾਰੇ ਲਿਖਿਆ ਗਿਆ ਹੈ। ਇਸ ਪੋਸਟ ਬਾਰੇ ਹਾਰਪ ਫਾਰਮਰ ਨੇ ਪ੍ਰਤੀਕਰਮ ਦਿੱਤਾ ਹੈ।

ਹਾਰਪ ਫਾਰਮਰ ਨੇ ਇਕ ਆਡੀਓ ਜਾਰੀ ਕਰਦੇ ਹੋਏ ਕਿਹਾ ਹੈ ਕਿ, 'ਮੇਰੀ ਤਸਵੀਰ ਬੀਜੇਪੀ ਵੱਲੋਂ ਮੇਰੇ ਤੋਂ ਬਿਨਾਂ ਪੁੱਛੇ ਇਸ ਪੋਸਟ ਵਿਚ ਵਰਤੀ ਗਈ ਹੈ। ਇਸ ਫੋਟੋ ਨੂੰ ਵਰਤਣ ਤੋਂ ਪਹਿਲਾਂ ਬੀਜੇਪੀ ਨੇ ਮੇਰੇ ਤੋਂ ਕਿਸੇ ਕਿਸਮ ਦੀ ਇਜਾਜ਼ਤ ਨਹੀਂ ਲਈ। ਜਦਕਿ, ਜਦੋਂ ਤੋਂ ਦਿੱਲੀ ਕਿਸਾਨਾਂ ਦਾ ਧਰਨਾ ਲੱਗਾ ਹੈ ਕਿ ਉਦੋਂ ਤੋਂ ਹੀ ਮੈਂ ਕਿਸਾਨਾਂ ਦੇ ਹੱਕ ਵਿਚ ਪ੍ਰਚਾਰ ਕਰ ਰਿਹਾ ਹਾਂ। ਜਦੋਂ ਮੈਂ ਖੁਦ ਇਸ ਪੋਸਟ ਨੂੰ ਦੇਖਿਆ ਤਾਂ ਮੈਨੂੰ ਖੁਦ ਬਹੁਤ ਦੁੱਖ ਲੱਗਾ।' ਹਰਪ੍ਰੀਤ ਸਿੰਘ ਨੇ ਇਸ ਤਰ੍ਹਾਂ ਫੋਟੋ ਦੀ ਵਰਤੋਂ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਬਨਾਮ ਹਾਰਪ ਫਾਰਮਾਰ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜਿਆ ਹੋਇਆ ਹੈ ਅਤੇ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦਲੋਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਨਿੱਜੀ ਫੇਸਬੁੱਕ ਪੇਜ਼ 'ਤੇ ਸਾਂਝੀਆਂ ਕਰਦਾ ਰਹਿੰਦਾ ਹੈ। ਹਾਰਪ ਫਾਰਮਰ ਨੇ ਇਹ ਗੱਲ ਸਾਂਝੀ ਕਰਦਿਆਂ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਉਸ ਦੀ ਫੋਟੋ ਦੀ ਗਲਤ ਵਰਤੋਂ ਕੀਤੀ ਗਈ ਹੈ ਅਤੇ ਉਸ ਨੂੰ ਬਿਨ੍ਹਾਂ ਪੁੱਛੇ ਕਈ ਵਿਗਿਆਪਨ ਦੇਣ ਵਾਲੀਆਂ ਕੰਪਨੀਆਂ ਨੇ ਉਸ ਦੀ ਤਸਵੀਰ ਨੂੰ ਵਰਤਿਆ ਹੈ

ਪਰ ਇਸ ਵਾਰ ਤਾਂ ਹੱਦ ਹੀ ਹੋ ਗਈ, ਜਦੋਂ ਉਸ ਨੂੰ ਇਹ ਪਤਾ ਲੱਗਾ ਕਿ ਉਹ ਜਿਹੜੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਨ ਰਾਤ ਕਿਸਾਨੀ ਸੰਘਰਸ਼ ਦੇ ਯੋਧਿਆਂ ਨਾਲ ਡਟਿਆ ਹੋਇਆ ਹੈ ਉਨ੍ਹਾਂ ਕਾਨੂੰਨਾਂ ਦਾ ਪ੍ਰਚਾਰ ਕਰਨ ਲਈ ਬੀਜੇਪੀ ਪੰਜਾਬ ਦੇ ਅਧਿਕਾਰਿਕ ਪੇਜ਼ 'ਤੇ ਉਸ ਦੀ ਫੋਟੋ ਦਾ ਸਹਾਰਾ ਲਿਆ ਜਾ ਰਿਹਾ ਹੈ। ਉਸ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਇਹ ਸਭ ਉਸ ਦੀ ਸ਼ਾਖ ਨੂੰ ਢਾਹ ਲਾਉਣ ਲਈ ਕੀਤਾ ਜਾ ਰਿਹਾ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement