ਐਮਐਸਪੀ ਖ਼ਤਮ ਹੋਈ ਤਾਂ ਛੱਡ ਦੇਵਾਂਗਾ ਰਾਜਨੀਤੀ: ਮਨੋਹਰ ਲਾਲ ਖੱਟੜ
Published : Dec 22, 2020, 1:12 am IST
Updated : Dec 22, 2020, 1:12 am IST
SHARE ARTICLE
image
image

ਐਮਐਸਪੀ ਖ਼ਤਮ ਹੋਈ ਤਾਂ ਛੱਡ ਦੇਵਾਂਗਾ ਰਾਜਨੀਤੀ: ਮਨੋਹਰ ਲਾਲ ਖੱਟੜ

ਚੰਡੀਗੜ੍ਹ, 21 ਦਸੰਬਰ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਐਤਵਾਰ ਨੂੰ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਬਚਾਅ ਕਰਦੇ ਹੋਏ ਕਿਹਾ ਕਿ ਕੁਝ ਲੋਕ ‘ਸਿਆਸੀ ਕਾਰਨਾਂ’ ਨਾਲ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਖੱਟੜ ਨੇ ਕਿਹਾ ਕਿ ਲੋਕਤੰਤਰਿਕ ਵਿਵਸਥਾ ਵਿਚ ਹਰ ਕਿਸੇ ਨੂੰ ਅਪਣੇ ਵਿਚਾਰ ਰੱਖਣ ਦਾ ਅਧਿਕਾਰ ਹੈ ਪਰ ਸੜਕ ਬੰਦ ਕਰ ਕੇ ਦਬਾਅ ਬਣਾਉਣ ਲਈ ਕੋਈ ਥਾਂ ਨਹÄ ਹੈ।
ਦੱਖਣੀ ਹਰਿਆਣਾ ਦੇ ਨਾਰਨੌਲ ਵਿਚ ‘ਜਲ ਅਧਿਕਾਰ ਰੈਲੀ’ ਨੂੰ ਸੰਬੋਧਨ ਕਰਦਿਆਂ ਖੱਟੜ ਨੇ ਕਿਹਾ ਕਿ ਕੇਂਦਰ ਸਰਕਾਰ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬੱਧ ਹੈ। ਇਸ ਰੈਲੀ ਵਿਚ ਭਾਜਪਾ ਦੇ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। 
ਮੁੱਖ ਮੰਤਰੀ ਖੱਟੜ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਕਈ ਪੜਾਵਾਂ ਵਿਚ ਦੁੱਗਣੀ ਕੀਤੀ ਜਾਵੇਗੀ, ਜਿਨ੍ਹਾਂ ਵਿਚੋਂ ਇਕ ਪੜਾਅ ਖੇਤੀ ਸੁਧਾਰ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਸਿਆਸੀ ਕਾਰਨਾਂ ਦੇ ਚਲਦਿਆਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਜਿਨ੍ਹਾਂ ਨੂੰ ਮੈਂ ਕਿਸਾਨਾਂ ਦੀ ਪ੍ਰਤੀਨਿਧੀ ਨਹÄ ਕਹਾਂਗਾ। ਉਨ੍ਹਾਂ ਕਿਹਾ ਕਿ 50-70 ਹਜ਼ਾਰ ਲੋਕ ਇਕੱਠੇ ਹੋ ਜਾਣਤੇ ਸੜਕਾਂ ਬੰਦ ਕਰ ਕੇ ਦਬਾਅ ਬਣਾਇਆ ਜਾਵੇ... ਲੋਕਤੰਤਰ ਅਜਿਹੀਆਂ ਚੀਜ਼ਾਂ ਲਈ ਨਹÄ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਸ ਅੱਗੇ ਝੁਕ ਜਾਂਦੀ ਹੈ ਤਾਂ ਦੇਸ਼ ਗ਼ਲਤ ਦਿਸ਼ਾ ਵਿਚ ਜਾਵੇਗਾ। ਬਹੁਤ ਮੁਸ਼ਕਲਾਂ ਨਾਲ ਅਸÄ ਇਸ ਲੋਕਤੰਤਰ ਨੂੰ ਸਥਾਪਤ ਕੀਤਾ ਹੈ। (ਏਜੰਸੀ)
ਜ਼ਿਕਰਯੋਗ ਹੈ ਕਿ ਪੰਜਾਬ-ਹਰਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਚਾਰ ਹਫ਼ਤਿਆਂ ਤੋਂ ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸੱਤਾਧਾਰੀ ਧਿਰ ਦਾ ਦਾਅਵਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਹਨ। (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement