ਕੋਰੋਨਾ ਵਾਇਰਸ ’ਤੇ ਕਾਬੂ ਪਾਉਣ ਤੋਂ ਬਾਅਦ ਸੀਏਏ ਵਲ ਵਧਾਵਾਂਗੇ ਕਦਮ: ਅਮਿਤ ਸ਼ਾਹ
Published : Dec 22, 2020, 1:11 am IST
Updated : Dec 22, 2020, 1:11 am IST
SHARE ARTICLE
image
image

ਕੋਰੋਨਾ ਵਾਇਰਸ ’ਤੇ ਕਾਬੂ ਪਾਉਣ ਤੋਂ ਬਾਅਦ ਸੀਏਏ ਵਲ ਵਧਾਵਾਂਗੇ ਕਦਮ: ਅਮਿਤ ਸ਼ਾਹ

ਨਵÄ ਦਿੱਲੀ, 21 ਦਸੰਬਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੋਰੋਨਾ ਟੀਕਾ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਨਾਗਰਿਕਤਾ ਸੋਧ ਕਾਨੂੰਨਾਂ ’ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਕਈ ਕੰਮ ਰੁਕੇ ਹੋਏ ਹਨ। ਸੀਏਏ ਦੇ ਨਿਯਮ ਬਣਾਉਣੇ ਅਜੇ ਬਾਕੀ ਹੈ। ਵੈਕਸੀਨ ਦੇਣ ਦਾ ਕੰਮ ਸ਼ੁਰੂ ਹੋਣ ਉੱਤੇ ਕੋਰੋਨਾ ਦੀ ਲੜੀ ਟੁੱਟਣ ਤੋਂ ਬਾਅਦ ਹੀ ਇਸ ’ਤੇ ਵਿਚਾਰ ਕੀਤਾ ਜਾਵੇਗਾ।
ਬੰਗਾਲ ਦੌਰੇ ਦੇ ਦੂਜੇ ਦਿਨ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਜਿੰਨੀ ਛੇਤੀ ਹੋ ਸਕੇ, ਇਸ ’ਤੇ ਵਿਚਾਰ ਕੀਤਾ ਜਾਵੇਗਾ। 
ਭਾਜਪਾ ਪ੍ਰਧਾਨ ਜੇਪੀ ਨੱਢਾ ਦੇ ਕਾਫ਼ਲੇ ’ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਨਿਸ਼ਾਨਾ ਸਾਧਦੇ ਹੋਏ ਸ਼ਾਹ ਨੇ ਕਿਹਾ ਕਿ ਨੱਡਾ ਦੀ ਸੁਰੱਖਿਆ ਲਈ ਜ਼ਿੰਮੇਵਾਰ ਆਈਪੀਐਸ ਅਧਿਕਾਰੀਆਂ ਨੂੰ ਸੰਮਨ ਜਾਰੀ ਕਰ ਕੇ ਬੁਲਾਉਣ ਦਾ ਅਧਿਕਾਰ ਕੇਂਦਰ ਕੋਲ ਹੈ। ਉਨ੍ਹਾਂ ਕਿਹਾ ਕਿ ਟੀਐਮਸੀ ਨੂੰ ਕੇਂਦਰ ਸਰਕਾਰ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਨਿਯਮਾਂ ਨੂੰ ਵੇੇਖਣਾ ਚਾਹੀਦਾ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਬੰਗਾਲ ਵਿਚ ਭਾਜਪਾ ਸਰਕਾਰ ਆਉਂਦੀ ਹੈ ਤਾਂ ਸੂਬੇ ਦੀ ਅਗਵਾਈ ਕੋਈ ‘ਧਰਤੀ ਪੁੱਤਰ’ ਹੀ ਕਰੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement