ਦਿੱਲੀ 'ਚ ਨਿੱਜੀ ਰੰਜਿਸ਼ ਕਾਰਨ 25 ਸਾਲਾ ਲੜਕੇ ਦਾ ਕਤਲ, ਘਟਨਾ CCTV 'ਚ ਕੈਦ

By : GAGANDEEP

Published : Dec 22, 2022, 8:11 am IST
Updated : Dec 22, 2022, 10:51 am IST
SHARE ARTICLE
photo
photo

ਪੁਲਿਸ ਮਾਮਲੇ ਦੀ ਕਰ ਰਹੀ ਜਾਂਚ

 

ਨਵੀਂ ਦਿੱਲੀ: ਰਾਜਧਾਨੀ ਦਿੱਲੀ ਤੋਂ ਇੱਕ ਵਾਰ ਫਿਰ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਦਿੱਲੀ ਦੇ ਬਦਰਪੁਰ ਇਲਾਕੇ 'ਚ ਕੇਸ਼ਵ ਨਾਂ ਦੇ 25 ਸਾਲਾ ਨੌਜਵਾਨ ਦੀ ਕੁਝ ਲੋਕਾਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਜਿਸ ਦੀ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਪੁਲਿਸ ਨੇ ਦੱਸਿਆ ਕਿ 25 ਸਾਲਾ ਨੌਜਵਾਨ ਦਾ ਕਤਲ ਤੇਜ਼ਧਾਰ ਚੀਜ਼ ਨਾਲ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲfਸ ਅਨੁਸਾਰ 18 ਦਸੰਬਰ ਨੂੰ ਕੇਸ਼ਵ ਦੀ ਮੁਲਜ਼ਮਾਂ ਨਾਲ ਲੜਾਈ ਹੋਈ ਸੀ। ਬਦਲਾ ਲੈਣ ਲਈ ਕੇਸ਼ਵ ਨੂੰ ਇਕ ਨੌਜਵਾਨ ਨੇ ਚਾਕੂ ਨਾਲ ਮਾਰ ਦਿੱਤਾ।

ਸੀਸੀਟੀਵੀ ਫੁਟੇਜ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਬੇਰਹਿਮੀ ਨਾਲ 3 ਹਮਲਾਵਰ ਨੌਜਵਾਨ ਦੇ ਇੱਕ ਤੋਂ ਬਾਅਦ ਇੱਕ ਚਾਕੂ ਨਾਲ ਕਈ ਵਾਰ ਕਰ ਰਹੇ ਹਨ। ਹਮਲੇ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਹੁਣ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement