ਧੁੰਦ ਦੀ ਲਪੇਟ ਵਿਚ ਹਰਿਆਣਾ-ਪੰਜਾਬ ਦੇ ਕਈ ਹਿੱਸੇ, ਗੁਰਦਾਸਪੁਰ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ
Published : Dec 22, 2022, 4:55 pm IST
Updated : Dec 22, 2022, 5:12 pm IST
SHARE ARTICLE
Many parts of Haryana-Punjab covered in fog
Many parts of Haryana-Punjab covered in fog

ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਆਦਮਪੁਰ, ਹਲਵਾਰਾ, ਬਠਿੰਡਾ ਅਤੇ ਫਰੀਦਕੋਟ ਵਿੱਚ ਵੀ ਅਜਿਹੀ ਸਥਿਤੀ ਬਣੀ ਹੋਈ ਹੈ

 

ਚੰਡੀਗੜ੍ਹ - ਹਰਿਆਣਾ ਅਤੇ ਪੰਜਾਬ ਵਿਚ ਵੀਰਵਾਰ ਸਵੇਰੇ ਧੁੰਦ ਕਾਰਨ ਕਈ ਥਾਵਾਂ 'ਤੇ ਵਿਜ਼ੀਬਿਲਟੀ ਘਟ ਗਈ ਅਤੇ ਦੋਵਾਂ ਰਾਜਾਂ ਦੇ ਕੁਝ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ। ਮੌਸਮ ਵਿਭਾਗ ਦੇ ਇਕ ਅਧਿਕਾਰੀ ਅਨੁਸਾਰ ਅੰਬਾਲਾ, ਹਿਸਾਰ, ਕਰਨਾਲ, ਨਾਰਨੌਲ, ਭਿਵਾਨੀ ਅਤੇ ਸਿਰਸਾ ਸਮੇਤ ਹਰਿਆਣਾ ਦੇ ਕਈ ਸਥਾਨਾਂ 'ਤੇ ਧੁੰਦ ਕਾਰਨ ਵਿਜ਼ੀਬਿਲਟੀ ਘਟ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਆਦਮਪੁਰ, ਹਲਵਾਰਾ, ਬਠਿੰਡਾ ਅਤੇ ਫਰੀਦਕੋਟ ਵਿੱਚ ਵੀ ਅਜਿਹੀ ਸਥਿਤੀ ਬਣੀ ਹੋਈ ਹੈ। ਚੰਡੀਗੜ੍ਹ ਵਿੱਚ ਵੀ ਸਵੇਰੇ ਧੁੰਦ ਛਾਈ ਰਹੀ। ਇਸ ਦੌਰਾਨ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਦਾ ਗੁਰਦਾਸਪੁਰ ਘੱਟੋ-ਘੱਟ ਪੰਜ ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ।

ਵਿਭਾਗ ਅਨੁਸਾਰ ਅੰਮ੍ਰਿਤਸਰ ਵਿਚ 8.4 ਡਿਗਰੀ, ਲੁਧਿਆਣਾ ਵਿੱਚ ਅੱਠ ਡਿਗਰੀ, ਪਟਿਆਲਾ ਵਿਚ 8.2 ਡਿਗਰੀ, ਬਠਿੰਡਾ ਵਿਚ 5.8 ਡਿਗਰੀ ਅਤੇ ਮੁਹਾਲੀ ਵਿਚ 8.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਵਿਭਾਗ ਮੁਤਾਬਕ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢਾ ਰਿਹਾ ਜਿੱਥੇ ਪਾਰਾ 4.9 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਹਿਸਾਰ 'ਚ ਘੱਟੋ-ਘੱਟ ਤਾਪਮਾਨ 6.7 ਡਿਗਰੀ, ਕਰਨਾਲ 'ਚ 8.2 ਡਿਗਰੀ, ਅੰਬਾਲਾ 'ਚ 8.4 ਡਿਗਰੀ, ਭਿਵਾਨੀ 'ਚ 6.2 ਡਿਗਰੀ, ਸਿਰਸਾ 'ਚ 9.2 ਡਿਗਰੀ ਅਤੇ ਰੋਹਤਕ 'ਚ 8.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement