Punjab Encounter: ਪੰਜਾਬ 'ਚ ਇਕ ਹੋਰ ਐਨਕਾਊਂਟਰ; ਜਲੰਧਰ ਵਿਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਠਭੇੜ
Published : Dec 22, 2023, 7:25 pm IST
Updated : Dec 22, 2023, 7:26 pm IST
SHARE ARTICLE
Encounter between gangsters and police in Jalandhar
Encounter between gangsters and police in Jalandhar

ਇਕ ਬਦਮਾਸ਼ ਜ਼ਖ਼ਮੀ

Punjab Encounter: ਜਲੰਧਰ ਦੇ ਜੰਡਿਆਲਾ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਇਕ ਬਦਮਾਸ਼ ਦਵਿੰਦਰ ਨੂੰ ਗੋਲੀ ਲੱਗੀ। ਇਹ ਮੁਕਾਬਲਾ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਵਲੋਂ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਬਦਮਾਸ਼ਾਂ ਨੇ ਪਹਿਲਾਂ ਪੁਲਿਸ 'ਤੇ ਫਾਇਰਿੰਗ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ 'ਤੇ ਜਵਾਬੀ ਕਾਰਵਾਈ ਕੀਤੀ। ਹੁਣ ਤਕ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਘਟਨਾ ਵਿਚ ਇਕ ਬਦਮਾਸ਼ ਨੂੰ ਗੋਲੀ ਲੱਗੀ ਹੈ।

ਘਟਨਾ 'ਚ ਬਦਮਾਸ਼ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ। ਇਸ ਦੌਰਾਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੁਕਾਬਲੇ ਦੀ ਪੁਸ਼ਟੀ ਕੀਤੀ ਹੈ। ਅਪਰਾਧੀ ਦੀ ਲੱਤ ਵਿਚ ਗੋਲੀ ਲੱਗੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮਾਂ ਦਾ ਹਥਿਆਰ ਅਤੇ ਮੋਟਰਸਾਈਕਲ ਕਬਜ਼ੇ ਵਿਚ ਲੈ ਲਿਆ ਹੈ।

ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਉਕਤ ਗੈਂਗਸਟਰ ਨੇ ਟਰੈਵਲ ਏਜੰਸੀ ਤੋਂ ਫਿਰੌਤੀ ਮੰਗੀ ਸੀ। ਉਸ ਨੇ ਬੀਤੇ ਦਿਨ ਬੱਸ ਸਟੈਂਡ ਨੇੜੇ ਸਥਿਤ ਡੈਲਟਾ ਟਾਵਰ ਵਿਚ ਇਕ ਟਰੈਵਲ ਏਜੰਟ ’ਤੇ ਗੋਲੀ ਚਲਾਈ ਸੀ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਉਕਤ ਮੁਲਜ਼ਮ ਦਾ ਸਬੰਧ ਹਰਿਆਣਾ ਦੇ ਗੈਂਗਸਟਰ ਕੌਸ਼ਲ ਚੌਧਰੀ ਨਾਲ ਸੀ।

(For more news apart from Encounter between gangsters and police in Jalandhar, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement