ਹੁਣ ਪੰਜਾਬ 'ਚ ਵੀ ਨਹੀਂ ਚੱਲਣਗੇ 15 ਸਾਲ ਪੁਰਾਣੇ ਤਿੰਨ ਪਹੀਆ ਵਾਹਨ!

By : SHER SINGH

Published : Jan 23, 2020, 5:13 pm IST
Updated : Jan 23, 2020, 5:41 pm IST
SHARE ARTICLE
file photo
file photo

ਥ੍ਰੀਵ੍ਹੀਲਰਾਂ ਨੂੰ ਇਲੈਕਟ੍ਰਿਕ/ਸੀਐਨਜੀ 'ਚ ਤਬਦੀਲ ਕਰਨ ਦੀ ਤਿਆਰੀ

ਚੰਡੀਗੜ੍ਹ : ਦਿੱਲੀ ਤੇ ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ ਦੀਆਂ ਸੜਕਾਂ ਤੋਂ ਵੀ ਤਿੰਨ-ਪਹੀਆਂ ਵਾਹਨਾਂ (ਥ੍ਰੀਵ੍ਹੀਲਰਾਂ) ਨੂੰ ਹਟਾਉਣ ਦੀ ਤਿਆਰੀ ਹੋ ਰਹੀ ਹੈ। ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਅਨੁਸਾਰ ਪੰਜਾਬ ਸਰਕਾਰ ਨੇ ਹੁਣ ਇਨ੍ਹਾਂ ਵਾਹਨਾਂ ਨੂੰ ਇਲੈਕਟ੍ਰਿਕ ਜਾਂ ਸੀਐਨਜੀ 'ਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ।

PhotoPhoto

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਹਨ ਸਿੰਘ ਪੰਨੂ ਨੇ ਦਸਿਆ ਕਿ ਇਸ ਸਮੇਂ ਪੰਜਾਬ ਅੰਦਰ 15 ਸਾਲ ਤੋਂ ਪੁਰਾਣੇ ਤਿੰਨ ਪਹੀਆ ਵਾਹਨ ਵੱਡੀ ਗਿਣਤੀ ਵਿਚ ਚੱਲ ਰਹੇ ਹਨ। ਖ਼ਾਸ ਕਰ ਕੇ ਲੁਧਿਆਣਾ ਵਰਗੇ ਸ਼ਹਿਰ 'ਚ ਇਨ੍ਹਾਂ ਦੀ ਵੱਡੀ ਗਿਣਤੀ ਮੌਜੂਦ ਹੈ। ਉਨ੍ਹਾਂ ਦਸਿਆ ਕਿ ਪੰਜਾਬ ਮੋਟਰ ਵਾਹਨ ਨਿਯਮ 1989 ਦੇ ਨਿਯਮ-68ਸੀ ਅਨੁਸਾਰ ਕੋਈ ਵੀ ਤਿੰਨ ਪਹੀਆ ਵਾਹਨ ਨੂੰ 15 ਸਾਲ ਤੋਂ ਵੱਧ ਨਹੀਂ ਚਲਾਇਆ ਜਾ ਸਕਦਾ।

PhotoPhoto

ਇਸੇ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ 'ਤੇ ਜਨਵਰੀ 2019 ਤੋਂ ਪੰਜਾਬ ਦੇ ਕਈ ਸ਼ਹਿਰਾਂ ਵਿਚ ਨਵੇਂ ਡੀਜ਼ਲ/ਪਟਰੋਲ ਥ੍ਰੀਵੀਲ੍ਹਰਾਂ ਦੀ ਰਜਿਸਟ੍ਰੇਸ਼ਨ 'ਤੇ ਰੋਕ ਲਗਾ ਦਿਤੀ ਸੀ। ਇਨ੍ਹਾਂ ਵਿਚ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਫ਼ਤਿਹਗੜ੍ਹ ਸਾਹਿਬ ਤੇ ਮੋਹਾਲੀ ਜ਼ਿਲ੍ਹੇ ਸ਼ਾਮਲ ਸਨ।

PhotoPhoto

ਪ੍ਰਦੂਸ਼ਣ ਬੋਰਡ ਵਲੋਂ ਪਟਿਆਲਾ ਤੇ ਬਠਿੰਡਾ ਜ਼ਿਲ੍ਹਿਆਂ ਵਿਚ ਵੀ ਡੀਜ਼ਲ/ਪਟਰੌਲ ਥ੍ਰੀਵੀਲ੍ਹਰਾਂ ਦੀ ਰਜਿਸਟ੍ਰੇਸ਼ਨ 'ਤੇ ਰੋਕ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਥੇ ਕੁੱਝ ਸਮਾਂ ਪਹਿਲਾਂ ਸੀਐਨਜੀ ਸਪਲਾਈ ਸਟੇਸ਼ਨ ਕਾਇਮ ਕੀਤੇ ਗਏ ਹਨ।

PhotoPhoto

ਕਾਹਨ ਸਿੰਘ ਪੰਨੂ ਅਨੁਸਾਰ ਸਾਰੇ ਵੱਡੇ ਸ਼ਹਿਰਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੁਰਾਣੇ ਤਿੰਨ ਪਹੀਆ ਵਾਹਨ ਮਾਲਕਾਂ ਨੂੰ ਗੈਸ/ਇਲੈਕਟ੍ਰਿਕ ਤਿੰਨ ਪਹੀਆ ਵਾਹਨ ਚਲਾਉਣ ਲਈ ਉਤਸ਼ਾਹਤ ਕਰਨ ਲਈ ਕਿਹਾ ਗਿਆ ਹੈ।  ਉਨ੍ਹਾਂ ਕਿਹਾ ਕਿ ਪੁਰਾਣੇ ਤਿੰਨ ਪਹੀਆ ਵਾਹਨਾਂ ਮਿਆਦ ਪੁਗ ਜਾਣ ਕਾਰਨ ਕੀਮਤ ਬਹੁਤ ਘੱਟ ਹੁੰਦੀ ਹੈ। ਗੈਸ ਤੇ ਇਲੈਕਟ੍ਰਿਕ ਵਾਹਨ ਬਣਾਉਣ ਵਾਲੀਆਂ ਵੱਡੀਆਂ ਕੰਪਨੀਆਂ ਵਲੋਂ ਪੁਰਾਣੇ ਤਿੰਨ ਪਹੀਆ ਵਾਹਨਾਂ ਲਈ 20 ਤੋਂ 25 ਹਜ਼ਾਰ ਰੁਪਏ ਦੇਣ ਦੀ ਸਹਿਮਤੀ ਦਿਤੀ ਗਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement