ਸੁਭਾਸ਼ ਚੰਦਰ ਬੋਸ ਦੀ ਜੈਯੰਤੀ ਮੌਕੇ ਟਰੈਕਟਰ ਟਰਾਲੀਆਂ ਸਮੇਤ ਕਿਸਾਨਾਂ ਦਾ ਕਾਫ਼ਲਾ ਦਿੱਲੀ ਵੱਲ ਰਵਾਨਾ
Published : Jan 23, 2021, 4:09 pm IST
Updated : Jan 23, 2021, 4:09 pm IST
SHARE ARTICLE
farmer
farmer

ਜੇਕਰ ਅੱਜ ਦੇ ਨੇਤਾ ਸੁਭਾਸ਼ ਚੰਦਰ ਬੋਸ ਜੀ ਦੱਸੇ ਮਾਰਗ ਦੇ ਚੱਲਣ ਤਾਂ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ ਲਗਾਏ ਧਰਨਿਆਂ ਦੀ ਲੋੜ ਤੱਕ ਮਹਿਸੂਸ ਨਹੀਂ ਹੋ ਸਕਦੀ।

ਸੁਲਤਾਨਵਿੰਡ - ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਅੱਜ ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀ ਅਤੇ ਆਜ਼ਾਦ ਹਿੰਦ ਫੌਜ਼ ਦੇ ਸੰਸਥਾਪਕ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮਦਿਨ (23 ਜਨਵਰੀ) ਨੂੰ ‘ਪ੍ਰਕਰਮ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਸੁਭਾਸ਼ ਚੰਦਰ ਬੋਸ ਜੀ ਦੀ 125ਵੀਂ ਜੈਯੰਤੀ ਨਿਊ ਅੰਮ੍ਰਿਤਸਰ ਸਥਿਤ ਗੋਲਡਨ ਗੇਟ ਵਿਖੇ ਮਨਾਈ ਗਈ।  

Tractor Parade Rehearsal

125ਵੀਂ ਜੈਯੰਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਏਐਸ ਸਿੱਧੂ ਦੀ ਅਗਵਾਈ 'ਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਗੁਰਸਾਹਿਬ ਸਿੰਘ ਚਾਟੀਵਿੰਡ ਅਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ ਦੇ ਸਹਿਯੋਗ ਨਾਲ ਮਨਾਈ ਗਈ। ਇਸ ਮੌਕੇ ਅੱਜ ਕਿਸਾਨ ਜਥੇਬੰਦੀਆਂ ਦਾ ਵਿਸ਼ਾਲ ਇਕੱਠ ਟਰੈਕਟਰ ਟਰਾਲੀਆਂ ਸਮੇਤ 26 ਜਨਵਰੀ ਨੂੰ ਹੋਣ ਜਾ ਰਹੀ ਪਰੇਡ 'ਚ ਸ਼ਾਮਿਲ ਹੋਣ ਲਈ ਦਿੱਲੀ ਰਵਾਨਾ ਹੋਏ। 

Farmer Tractor March

ਇਸ ਦੌਰਾਨ ਪ੍ਰੋਫੈਸਰ ਸਿੱਧੂ ਨੇ ਕਿਹਾ ਕਿ ਜੇਕਰ ਅੱਜ ਦੇ ਨੇਤਾ ਸੁਭਾਸ਼ ਚੰਦਰ ਬੋਸ ਜੀ ਦੱਸੇ ਮਾਰਗ ਦੇ ਚੱਲਣ ਤਾਂ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ ਲਗਾਏ ਧਰਨਿਆਂ ਦੀ ਲੋੜ ਤੱਕ ਮਹਿਸੂਸ ਨਹੀਂ ਹੋ ਸਕਦੀ। ਜਿਕਰਯੋਗ ਹੈ ਕਿ ਹੁਣ ਕਿਸਾਨਾਂ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੀਤੀ ਜਾਵੇਗੀ। ਇਸ ਲਈ ਪੰਜਾਬ ਹੀ ਨਹੀਂ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚੋਂ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਪਹੁੰਚ ਰਹੇ ਹਨ। ਵੱਖ-ਵੱਖ ਥਾਵਾਂ ਤੋਂ ਟਰੈਕਟਰ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਨੇ ਟਰੈਕਟਰਾਂ 'ਤੇ ਕਿਸਾਨੀ ਝੰਡਿਆਂ ਦੇ ਨਾਲ-ਨਾਲ ਤਿਰੰਗੇ ਵੀ ਲਾਏ ਹੋਏ ਹਨ।

Farmer protest
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement