ਜਾਪਾਨ ਤੇ ਇੰਡੋਨੇਸ਼ੀਆ ਵਿਚ ਭੂਚਾਲ ਦੇ
Published : Jan 23, 2022, 12:12 am IST
Updated : Jan 23, 2022, 12:12 am IST
SHARE ARTICLE
image
image

ਜਾਪਾਨ ਤੇ ਇੰਡੋਨੇਸ਼ੀਆ ਵਿਚ ਭੂਚਾਲ ਦੇ

ਟੋਕੀਉ, 22 ਜਨਵਰੀ : ਦਖਣੀ-ਪਛਮੀ ਅਤੇ ਪੱਛਮੀ ਜਾਪਾਨ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ 10 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਮੀਡੀਆ ਨੇ ਅੱਜ ਇਹ ਜਾਣਕਾਰੀ ਦਿਤੀ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਕਰੀਬ 1.08 ਵਜੇ ਕਿਊਸ਼ੂ ਟਾਪੂ ਨੇੜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।
ਭੂਚਾਲ ਜ਼ਮੀਨ ਦੀ ਸਤਹਿ ਤੋਂ 40 ਕਿਲੋਮੀਟਰ ਦੀ ਡੂੰਘਾਈ ’ਤੇ ਸਥਿਤ ਸੀ। ਏਜੰਸੀ ਨੇ ਫ਼ਿਲਹਾਲ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। ਕਿਯੋਡੋ ਸਮਾਚਾਰ ਏਜੰਸੀ ਨੇ ਕਿਹਾ ਕਿ ਮਿਆਜ਼ਾਕੀ, ਓਇਟਾ, ਕੋਚੀ ਅਤੇ ਕੁਮਾਮੋਟੋ ਦੇ ਸੂਬਿਆਂ ਵਿਚ ਭੂਚਾਲ ਦੇ 5 ਝਟਕੇ ਮਹਿਸੂਸ ਕੀਤੇ ਗਏ। ਮੀਡੀਆ ਮੁਤਾਬਕ ਓਇਟਾ ਸੂਬੇ ਵਿਚ ਘੱਟੋ-ਘੱਟ 6 ਲੋਕ ਮਾਮੂਲੀ ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ ਮਿਆਜੀਕੀ ਵਿਚ 4 ਲੋਕ ਜ਼ਖ਼ਮੀ ਹੋਏ ਹਨ। ਸਾਗਾ ਅਤੇ ਕੁਮਾਮੋਟੋ ਸੂਬੇ ਵਿਚ ਵੀ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਸਮਾਚਾਰ ਏਜੰਸੀ ਨੇ ਕਿਹਾ ਕਿ ਜ਼ਖ਼ਮੀਆਂ ਦੀ ਸਹੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਉਥੇ ਹੀ ਮੱਧ ਇੰਡੋਨੇਸ਼ੀਆ ਦੇ ਉਤਰੀ ਸੁਲਾਵੇਸੀ ਸੂਬੇ ਵਿਚ ਵੀ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ। ਹਾਲਾਂਕਿ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਅੱਜ ਇਹ ਜਾਣਕਾਰੀ ਦਿਤੀ। ਏਜੰਸੀ ਨੇ ਦਸਿਆ ਕਿ ਭੂਚਾਲ ਦਾ ਕੇਂਦਰ ਤਲੌਦ ਜ਼ਿਲ੍ਹੇ ਦੇ ਮੇਲੋਨਗੁਏਨ ਸ਼ਹਿਰ ਤੋਂ 39 ਕਿਲੋਮੀਟਰ ਦੱਖਣ-ਪੂਰਬ ਵਿਚ ਅਤੇ ਸਮੁੰਦਰੀ ਤਲ ਤੋਂ 12 ਕਿਲੋਮੀਟਰ ਦੀ ਡੂੰਘਾਈ ’ਤੇ ਸਥਿਤ ਸੀ। (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement