ਲੁਧਿਆਣਾ 'ਚ ਚੋਰ ਨੂੰ ਫੜਨ ਗਏ ASI ਦੀ ਕੁੱਟਮਾਰ, ਹਮਲਾਵਾਰ ਨੇ ਵਰਦੀ ਵੀ ਪਾੜੀ

By : GAGANDEEP

Published : Jan 23, 2023, 6:43 pm IST
Updated : Jan 23, 2023, 6:43 pm IST
SHARE ARTICLE
photo
photo

ਜ਼ਖਮੀ ਪੁਲਿਸ ਮੁਲਾਜ਼ਮ ਨੂੰ ਸਿਵਲ ਹਸਪਤਾਲ ਕਰਵਾਇਆ ਗਿਆ ਦਾਖਲ

 

ਲੁਧਿਆਣਾ: ਲੁਧਿਆਣਾ 'ਚ ਖੰਨਾ ਵਿਚਚਾਰਾਂ ਨੂੰ ਗ੍ਰਿਫਤਾਰ ਕਰਨ ਗਏ ASI ਨਾਲ ਕੁਝ ਲੋਕਾਂ ਨੇ ਕੁੱਟਮਾਰ ਕੀਤੀ। ਹਮਲਾਵਰਾਂ ਨੇ ਉਸ ਦੀ ਵਰਦੀ ਵੀ ਪਾੜ ਦਿੱਤੀ। ਝਗੜੇ ਦੌਰਾਨ ਉਸ ਦੀ ਪੱਗ ਵੀ ਉਤਰ ਗਈ। ਜ਼ਖ਼ਮੀ ਏਐਸਆਈ ਨੇ ਪੁਲਿਸ ਚੌਕੀ ਕੋਟ ਵਿਖੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਹਮਲਾਵਰਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਜ਼ਖ਼ਮੀ ਏਐਸਆਈ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਤੁਰੰਤ ਬਾਅਦ ਉਸ ਨੇ ਆਪਣੇ ਸਾਥੀ ਪੁਲਿਸ ਮੁਲਾਜ਼ਮਾਂ ਨੂੰ ਸੂਚਿਤ ਕੀਤਾ।

ਜਿਸ ਤੋਂ ਬਾਅਦ ਹੋਰ ਪੁਲਿਸ ਮੁਲਾਜ਼ਮਾਂ ਨੇ ਜ਼ਖਮੀ ਜਗਦੀਪ ਸਿੰਘ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸਦਾ ਮੈਡੀਕਲ ਕਰਵਾਇਆ ਗਿਆ। ਸਿਵਲ ਹਸਪਤਾਲ ਖੰਨਾ ਵਿੱਚ ਤਾਇਨਾਤ ਡਾਕਟਰ ਫਰੈਂਕੀ ਨੇ ਦੱਸਿਆ ਕਿ ਏ.ਐਸ.ਆਈ ਜਗਦੀਪ ਸਿੰਘ ਉਨ੍ਹਾਂ ਕੋਲ ਆਏ ਸਨ। ਉਹਨਾਂ ਨੇ ਦੱਸਿਆ ਕਿ ਉਹ ਕਿਸੇ ਮਾਮਲੇ ਵਿੱਚ ਚੋਰ ਨੂੰ ਫੜਨ ਗਿਆ ਸੀ। ਇਸ ਦੌਰਾਨ ਚੋਰਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਜਗਦੀਪ ਸਿੰਘ ਜ਼ਖਮੀ ਹੈ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement