ਸਰਕਾਰੀ ਬੱਸਾਂ ਵਾਲਿਆਂ ਨੇ ਕੀਤਾ ਐਲਾਨ, ਤੈਅ ਸੀਟਾਂ ਤੋਂ ਇਲਾਵਾ ਇਕ ਵੀ ਸਵਾਰੀ ਫਾਲਤੂ ਨਹੀਂ ਬਿਠਾਈ ਜਾਵੇਗੀ
Published : Jan 23, 2024, 3:50 pm IST
Updated : Jan 23, 2024, 3:50 pm IST
SHARE ARTICLE
File Photo
File Photo

ਮੁਲਾਜ਼ਮਾਂ ਵੱਲੋਂ 52 ਸੀਟਾਂ ਵਾਲੀ ਬੱਸ ਵਿਚ ਅੱਜ ਤੋਂ 52 ਸਵਾਰੀਆਂ ਨੂੰ ਹੀ ਸਫ਼ਰ ਕਰਵਾਇਆ ਜਾਵੇਗਾ

ਚੰਡੀਗੜ੍ਹ  : ਪੰਜਾਬ ਵਿਚ ਸਰਕਾਰੀ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਇਹ ਐਲਾਨ ਕੀਤਾ ਹੈ ਕਿ ਸਰਕਾਰੀ ਬੱਸ ਅੰਦਰ ਤੈਅ ਸੀਟਾਂ ਤੋਂ ਇਲਾਵਾ ਇਕ ਵੀ ਸਵਾਰੀ ਫਾਲਤੂ ਨਹੀਂ ਬਿਠਾਈ ਜਾਵੇਗੀ। ਇਸ ਲਈ ਬਕਾਇਦਾ ਬੱਸਾਂ ’ਤੇ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਰੋਡਵੇਜ਼/ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਕਿਹਾ ਹੈ ਕਿ ਕੇਂਦਰ ਵਿਚ ਭਾਜਪਾ ਸਰਕਾਰ ਟ੍ਰੈਫਿਕ ਨਿਯਮਾਂ ਵਿਚ ਸੋਧ ਦੇ ਨਾਮ ’ਤੇ ਪੂਰੇ ਭਾਰਤ ਦੇ ਡਰਾਈਵਰਾਂ ਅਤੇ ਆਮ ਵਰਗ ’ਤੇ ਮਾਰੂ ਕਾਨੂੰਨ ਲਾਗੂ ਕਰਨ ਵੱਲ ਤੁਰੀ ਹੈ, ਜਿਸ ਦਾ ਪੂਰੇ ਭਾਰਤ ਵਿਚ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਪੰਜਾਬ ਅੰਦਰ ਬੱਸਾਂ ਵਿਚ ਤੈਅ ਹੱਦ ਤੋਂ ਕਿਤੇ ਵੱਧ ਸਵਾਰੀਆਂ ਸਫ਼ਰ ਕਰਦੀਆਂ ਹਨ ਪਰ ਹੁਣ ਭਵਿੱਖ ’ਚ ਅਜਿਹਾ ਨਹੀਂ ਕੀਤਾ ਜਾਵੇਗਾ ਤੇ ਨਿਯਮਾਂ ਅਨੁਸਾਰ ਸਵਾਰੀਆਂ ਚੜ੍ਹਾਈਆਂ ਜਾਣਗੀਆਂ। ਹਾਲਾਂਕਿ ਮੁਲਾਜ਼ਮਾਂ ਵਲੋਂ ਆਪ ਮੁਹਾਰੇ ਲਏ ਗਏ ਇਸ ਫ਼ੈਸਲੇ ’ਤੇ ਸਰਕਾਰ ਦਾ ਅਜੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਮੁਲਾਜ਼ਮਾਂ ਵੱਲੋਂ 52 ਸੀਟਾਂ ਵਾਲੀ ਬੱਸ ਵਿਚ ਅੱਜ ਤੋਂ 52 ਸਵਾਰੀਆਂ ਨੂੰ ਹੀ ਸਫ਼ਰ ਕਰਵਾਇਆ ਜਾਵੇਗਾ ਅਤੇ ਲੁਧਿਆਣਾ ਵਿਖੇ ਟਰੱਕ ਯੂਨੀਅਨਾਂ ਅਤੇ ਪਨਬੱਸ ਪੀ. ਆਰ. ਟੀ. ਸੀ. ਦੀ ਕੰਨਵੈਨਸ਼ਨ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਯੂਨੀਅਨ ਦੀਆਂ ਹੋਰ ਵੀ ਕਈ ਮੰਗਾਂ ਹਨ ਜਿਸ ਦੇ ਚੱਲਦੇ ਆਉਣ ਵਾਲੇ ਸਮੇਂ ’ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।  

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement