ਅਕਾਲੀ ਦਲ ਦੀ ਪੇਸ਼ਕਸ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਰੱਦ
Published : Jan 23, 2025, 8:26 pm IST
Updated : Jan 23, 2025, 10:02 pm IST
SHARE ARTICLE
Akali Dal's offer rejected by Gurpartap Singh Wadala!
Akali Dal's offer rejected by Gurpartap Singh Wadala!

ਗੁਰਪ੍ਰਤਾਪ ਸਿੰਘ ਵਡਾਲਾ ਨੂੰ ਫਰੀਦਕੋਟ ਤੋਂ ਬਣਾਇਆ ਅਬਜ਼ਰਵਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਫ਼ਰੀਦਕੋਟ ਤੋਂ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਅਬਜ਼ਰਵਰ ਲਗਾਇਆ ਗਿਆ ਹੈ । ਇਸ ਨੂੰ ਲੈ ਕੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਜਿਹੜੇ ਫ਼ੈਸਲੇ ਲਏ ਗਏ ਹਨ ਉਹ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਿਕ ਹੋਣੇ ਚਾਹੀਦੇ ਸਨ। ਅਕਾਲ ਤਖ਼ਤ ਤੋਂ ਹੁਕਮ ਹੋਇਆ ਸੀ 7 ਮੈਂਬਰਾਂ ਦੀ ਦੇਖ-ਰੇਖ ਹੇਠ ਭਰਤੀ ਹੋਵੇਗੀ ਪਰ ਅਕਾਲੀ ਦਲ ਨੇ ਇੱਕਲੇ -ਇਕੱਲੇ ਜ਼ਿਲ੍ਹੇ ਦੇ ਦਿੱਤੇ ਗਏ ਹਨ। ਅਕਾਲੀ ਦਲ ਦੀ ਭਰਤੀ ਲਈ 7 ਮੈਂਬਰੀ ਕਮੇਟੀ ਨੇ ਸੰਪੂਰਨ ਕੰਮ ਕਰਨਾ ਚਾਹੀਦਾ ਸੀ।

ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੈ ਕਿ ਸਾਨੂੰ ਜਿਹੜਾ ਫਰੀਦਕੋਟ ਜ਼ਿਲ੍ਹੇ ਦੀ ਬਜਾਏ ਸੰਪੂਰਨ 7 ਮੈਂਬਰੀ ਕਮੇਟੀ ਨੂੰ ਜਿੰਮੇਵਾਰੀ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਇੱਥੇ ਵੀ ਧਰਮ ਸੰਕਟ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਅਕਾਲੀ ਦਲ ਲਈ ਸਾਡੀਆਂ ਪੀੜ੍ਹੀਆ ਨੇ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੀਰੀ-ਪੀਰੀ ਦੇ ਸਿਧਾਂਤ ਉਤੇ ਪਹਿਰਾ ਦੇਣਾ ਚਾਹੀਦਾ ਸੀ।

ਉਨ੍ਹਾਂ ਨੇ ਕਿਹਾ ਹੈ ਕਿ 7 ਮੈਂਬਰੀ ਕਮੇਟੀ ਦੀ ਦੇਖ-ਰੇਖ ਹੇਠ ਅਕਾਲੀ ਦਲ ਦੀ ਭਰਤੀ ਹੋਣੀ ਚਾਹੀਦੀ ਸੀ ਪਰ ਇਹ ਜ਼ਿਲ੍ਹੇ ਵਿੱਚ ਲਗਾਉਣ ਹੁਕਮ ਦੀ ਉਲੰਘਣਾ। ਉਨ੍ਹਾਂ ਨੇ ਕਿਹਾ ਹੈ ਕਿ ਸਭ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਫਿਰ ਸਿਧਾਂਤ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਸਿਧਾਂਤ ਨਾਲ ਕੋਈ ਸਬੰਧ ਨਹੀਂ ਹੈ ਉਹ ਦਲੀਲਾਂ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਬਾਗੀ ਸੁਧਾਰ ਲਹਿਰ ਦੇ ਆਗੂ ਚਾਹੁੰਦੇ ਸਨ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਅਕਲੀ ਦਲ ਜੋ ਭਰਤੀ ਕਰ ਰਿਹਾ ਹੈ ਇਹ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ। ਉਨ੍ਹਾਂ ਨੇੇ  ਕਿਹਾ ਹੈ ਅਕਾਲੀ ਦਲ ਨੂੰ ਪੁਨਰ ਸੁਰਜੀਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਪੀਲ ਕਰਦਾ ਹਾਂ ਕਿ ਹਰਜਿੰਦਰ ਸਿੰਘ ਧਾਮੀ ਮੀਟਿੰਗ ਸੱਦੇ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਸਪੱਸ਼ਟ ਕਰਦਾ ਹਾਂ ਕਿ ਅਸੀੰ ਹੁਕਮਨਾਮੇ ਉੱਤੇ ਪਹਿਰਾ ਦੇਵਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement