ਅਦਾਲਤ ਨੇ ਆਈ.ਜੀ. ਉਮਰਾਨੰਗਲ ਨੂੰ ਭੇਜਿਆ ਹੋਰ 3 ਦਿਨਾਂ ਰਿਮਾਂਡ ’ਤੇ
Published : Feb 23, 2019, 5:23 pm IST
Updated : Feb 23, 2019, 5:23 pm IST
SHARE ARTICLE
IG Umranangal
IG Umranangal

ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਵਿਚ ਜਾਂਚ ਕਰ ਰਹੀ ਐਸਆਈਟੀ ਵਲੋਂ ਗ੍ਰਿਫ਼ਤਾਰ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ...

ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਵਿਚ ਜਾਂਚ ਕਰ ਰਹੀ ਐਸਆਈਟੀ ਵਲੋਂ ਗ੍ਰਿਫ਼ਤਾਰ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਫਰੀਦਕੋਟ ਅਦਾਲਤ ਨੇ 3 ਦਿਨਾਂ ਦਾ ਵਾਧਾ ਕਰਦੇ ਹੋਏ 26 ਜਨਵਰੀ ਤੱਕ ਰਿਮਾਂਡ ਉਤੇ ਭੇਜ ਦਿਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਉਮਰਾਨੰਗਲ ਤੋਂ ਪੁੱਛਗਿੱਛ ਲਈ 10 ਦਿਨਾਂ ਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਉਮਰਾਨੰਗਲ ਨੂੰ 4 ਦਿਨ ਦੇ ਪੁਲਿਸ ਰਿਮਾਂਡ ਉਤੇ ਪੁਲਿਸ ਦੀ ਹਿਰਾਸਤ ਵਿਚ ਰੱਖਿਆ ਗਿਆ ਸੀ। ਇੱਥੇ ਇਹ ਵੀ ਦੱਸ ਦਈਏ ਕਿ ਉਮਰਾਨੰਗਲ ਬੇਦਅਬੀ ਅਤੇ ਗੋਲੀਕਾਂਡ ਮਾਮਲਿਆਂ ਵਿਚ ਹਿਰਾਸਤ ਵਿਚ ਲਏ ਗਏ ਪੁਲਿਸ ਦੇ ਸਭ ਤੋਂ ਸੀਨੀਅਰ ਅਧਿਆਰੀ ਹਨ। ਇਸ ਤੋਂ ਪਹਿਲਾਂ ਐਸ.ਆਈ.ਟੀ. ਨੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ ਅਤੇ ਚਰਨਜੀਤ ਸ਼ਰਮਾਂ ਦੇ ਖ਼ੁਲਾਸਿਆਂ ਤੋਂ ਬਾਅਦ ਹੀ ਆਈ.ਜੀ. ਉਮਰਾਨੰਗਲ ਦੀ ਗ੍ਰਿਫ਼ਤਾਰੀ ਦਾ ਰਾਹ ਪੱਧਰਾ ਹੋਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement