ਬਿਕਰਮ ਮਜੀਠੀਆ ਅੱਜ ਨਹੀਂ ਕਰਨਗੇ ਆਤਮ ਸਮਰਪਣ, ਰੈਗੁਲਰ ਜ਼ਮਾਨਤ ਦੀ ਕਰ ਸਕਦੇ ਨੇ ਪੇਸ਼ਕਾਰੀ 
Published : Feb 23, 2022, 11:48 am IST
Updated : Feb 23, 2022, 11:48 am IST
SHARE ARTICLE
 Bikram Majithia
Bikram Majithia

ਹੁਣ ਉਹ ਇੱਕ ਜਾਂ ਦੋ ਦਿਨ ਬਾਅਦ ਅਦਾਲਤ ਸਾਹਮਣੇ ਆਤਮ ਸਮਰਪਣ ਕਰਨਗੇ।

 

ਚੰਡੀਗੜ੍ਹ - ਡਰਗਜ਼ ਮਾਮਲੇ 'ਚ ਫਸੇ ਦਿੱਗਜ ਅਕਾਲੀ ਆਗੂ  ਬਿਕਰਮ ਮਜੀਠੀਆ ਨੂੰ ਦੀ ਰਾਹਤ ਅੱਜ ਖ਼ਤਮ ਹੋ ਗਈ ਹੈ ਪਰ ਉਹ ਅੱਜ ਆਤਮ ਸਪਰਮਣ ਨਹੀਂ ਕਰਨਗੇ। ਦਰਅਸਲ, ਹੁਣ ਉਹ ਇੱਕ ਜਾਂ ਦੋ ਦਿਨ ਬਾਅਦ ਅਦਾਲਤ ਸਾਹਮਣੇ ਆਤਮ ਸਮਰਪਣ ਕਰਨਗੇ। ਇਸ ਤੋਂ ਬਾਅਦ ਉਹ ਰੈਗੁਲਰ ਜ਼ਮਾਨਤ ਲਈ ਪੇਸ਼ਕਾਰੀ ਕਰ ਸਕਦੇ ਹਨ। ਮਜੀਠੀਆ ਵਿਰੁੱਧ ਮੋਹਾਲੀ ਦੀ ਕ੍ਰਾਈਮ ਬ੍ਰਾਂਚ ਵਿਚ ਇੰਟਰਨੈਸ਼ਨਲ ਡਰੱਗ ਤਸਕਰਾਂ ਦੇ ਨਾਲ ਸਾਠਗੰਠ ਦਾ ਲੇਖ ਹੈ। ਇਸ ਮਾਮਲੇ 'ਚ ਜ਼ਮਾਨਤ ਨਾ ਮਿਲਨ 'ਤੇ ਐੱਸ.ਸੀ. ਨੇ ਚੋਣ ਲੜਨ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਸੀ ਤਾਂ ਜੋ ਉਹ ਵਿਧਾਨ ਸਭਾ ਚੋਣਾਂ ਲੜ ਸਕਣ।

Bikram Majithia Bikram Majithia

ਬਿਕਰਮ ਮਜੀਠੀਆ ਵਿਰੁੱਧ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਅਦਾਲਤ ਵਿੱਚ ਪਹਿਲਾਂ ਜ਼ਮਾਨਤ ਲਗਾਈ ਸੀ, ਜੋ ਕਿ ਖਾਰਜ ਹੋ ਗਈ ਸੀ। ਇਸ ਤੋਂ ਬਾਅਦ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਚਲੇ ਗਏ। ਕੁਝ ਦਿਨ ਅੰਤਰਿਮ ਰਾਹਤ ਦੇ ਬਾਅਦ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ। ਫਿਰ ਉਹ ਸੁਪਰੀਮ ਕੋਰਟ ਗਏ। ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ 24 ਫਰਵਰੀ ਤੱਕ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ। ਜਿਸ ਦੀ ਮਿਆਦ ਦਾ ਅੱਜ ਆਖ਼ਰੀ ਦਿਨ ਹੈ। ਹਾਲਾਂਕਿ ਇਸ ਵਿੱਚ ਮਜੀਠੀਆ ਨੂੰ ਵੱਡੀ ਰਾਹਤ ਮਿਲ ਗਈ ਹੈ। ਹੁਣ ਉਹ ਇੱਕ ਜਾਂ ਦੋ ਦਿਨ ਬਾਅਦ ਆਤਮ ਸਰਪਣ ਕਰਨਗੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement