ਬਠਿੰਡਾ ਦਿਹਾਤੀ ਤੋਂ 'ਆਪ' MLA ਅਮਿਤ ਰਤਨ ਨੂੰ ਵਿਜੀਲੈਂਸ ਨੇ ਹਿਰਾਸਤ 'ਚ ਲਿਆ, ਅੱਜ ਅਦਾਲਤ ’ਚ ਕੀਤਾ ਜਾਵੇਗਾ ਪੇਸ਼
Published : Feb 23, 2023, 9:39 am IST
Updated : Feb 23, 2023, 12:23 pm IST
SHARE ARTICLE
photo
photo

ਮੁੱਖ ਮੰਤਰੀ ਨੇ ਲੈਬ ਰਿਪੋਰਟ ਮਗਰੋਂ ਵਿਜੀਲੈਂਸ ਨੂੰ ਵਿਧਾਇਕ ਖ਼ਿਲਾਫ਼ ਫੌਰੀ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ।

 

ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਨੂੰ ਅੱਜ ਬਠਿੰਡਾ ਦੀ ਜਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤ ਕਾਂਡ ਦੇ ਮਾਮਲੇ ਨੂੰ ਲੈ ਕੇ ਬਠਿੰਡਾ (ਦਿਹਾਤੀ) ਤੋਂ ‘ਆਪ’ ਵਿਧਾਇਕ ਅਮਿਤ ਰਤਨ ਖਿਲਾਫ਼ ਕਾਰਵਾਈ ਲਈ ਹਰੀ ਝੰਡੀ ਦੇਣ ਪਿੱਛੋਂ ਗ੍ਰਿਫਤਾਰੀ ਹੋਈ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਵੱਲੋਂ ਰਿਸ਼ਵਤ ਕਾਂਡ ਨਾਲ ਸਬੰਧਤ ‘ਕਾਲ ਰਿਕਾਰਡ’ ਫੋਰੈਂਸਿਕ ਜਾਂਚ ਲਈ ਮੁਹਾਲੀ ਭੇਜਿਆ ਗਿਆ ਸੀ, ਜਿੱਥੋਂ ਕਾਲ ਵਿਚਲੀ ਆਵਾਜ਼ ਵਿਧਾਇਕ ਅਮਿਤ ਰਤਨ ਦੀ ਹੋਣ ਬਾਰੇ ਪੁਸ਼ਟੀ ਹੋ ਗਈ ਹੈ। ਮੁੱਖ ਮੰਤਰੀ ਨੇ ਲੈਬ ਰਿਪੋਰਟ ਮਗਰੋਂ ਵਿਜੀਲੈਂਸ ਨੂੰ ਵਿਧਾਇਕ ਖ਼ਿਲਾਫ਼ ਫੌਰੀ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਸਨ।

ਇਹ ਖ਼ਬਰ ਵੀ ਪੜ੍ਹੋ : ਅੰਬਾਲਾ 'ਚ ਨਸ਼ਾ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਨੂੰ 520 ਗ੍ਰਾਮ ਅਫੀਮ ਸਮੇਤ ਪੁਲਿਸ ਨੇ ਕੀਤਾ ਕਾਬੂ  

ਵਿਜੀਲੈਂਸ ਅਧਿਕਾਰੀ ਅੰਦਰੋਂ ਅੰਦਰੀਂ ਵਿਧਾਇਕ ਦਾ ਰਿਕਾਰਡ ਵੀ ਛਾਣ ਰਹੇ ਹਨ ਤਾਂ ਜੋ ਵਿਧਾਇਕ ਦੇ ਦੋਸਤਾਂ ਦੀ ਤਿੱਕੜੀ ਦੀ ਆਪਸੀ ਤੰਦ ਨੂੰ ਜੋੜਿਆ ਜਾ ਸਕੇ। ਅਮਿਤ ਰਤਨ ਨੇ 2022 ਦੀਆਂ ਚੋਣਾਂ ਵਿਚ ਆਪਣੇ ਪਰਿਵਾਰ ਦੀ 2.64 ਕਰੋੜ ਦੀ ਚੱਲ ਅਚੱਲ ਸੰਪਤੀ ਨਸ਼ਰ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਹਾਈਕੋਰਟ ਦਾ ਵੱਡਾ ਫ਼ੈਸਲਾ, ਮੁਲਾਜ਼ਮਾਂ ਦੀ ਪ੍ਰੋਬੇਸ਼ਨ ਮਿਆਦ ਦੌਰਾਨ ਮਿਲੇਗੀ ਪੂਰੀ ਤਨਖਾਹ ਤੇ ਭੱਤੇ, ਪੰਜਾਬ ਸਰਕਾਰ ਨੂੰ ਦਿੱਤਾ ਹੁਕਮ

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement