ਰਾਜਪਾਲ ਨੇ ਬਜਟ ਸੈਸ਼ਨ ਨੂੰ ਨਹੀਂ ਦਿੱਤੀ ਮਨਜ਼ੂਰੀ, ਕਾਨੂੰਨੀ ਸਲਾਹ ਲੈਣ ਦੀ ਕਹੀ ਗੱਲ  
Published : Feb 23, 2023, 6:28 pm IST
Updated : Feb 23, 2023, 6:29 pm IST
SHARE ARTICLE
Bhagwant Mann, Banwarilal Purohit
Bhagwant Mann, Banwarilal Purohit

ਕਾਨੂੰਨੀ ਸਲਾਹ ਲੈਣ ਤੋਂ ਬਾਅਦ ਹੀ ਮੈਂ ਸੈਸ਼ਨ ਬਾਰੇ ਤੁਹਾਡੀ ਬੇਨਤੀ 'ਤੇ ਫ਼ੈਸਲਾ ਲਵਾਂਗਾ।

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਸਰਕਾਰ ਨੂੰ ਇਕ ਪੱਤਰ ਲਿਖਿਆ ਹੈ ਜਿਸ ਵਿਚ ਉਹਨਾਂ ਨੇ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ। ਪੱਤਰ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਹੈ ਕਿ ਉਹ ਇਸ ਬਾਰੇ ਕੋਈ ਫ਼ੈਸਲਾ ਲੈਣ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਦੇ ਉਸ ਜਵਾਬ ਬਾਰੇ ਕਾਨੂੰਨੀ ਰਾਏ ਲੈਣਗੇ, ਜੋ ਉਨ੍ਹਾਂ ਨੇ ਰਾਜਪਾਲ ਦੇ 13 ਫਰਵਰੀ ਨੂੰ ਲਿਖੀ ਚਿੱਠੀ ਦੇ ਜਵਾਬ 'ਚ ਦਿੱਤਾ ਸੀ। ਇਹ ਜਵਾਬ ਟਵੀਟ ਰਾਹੀਂ ਅਤੇ ਲਿਖ਼ਤੀ ਚਿੱਠੀ ਰਾਹੀਂ ਵੀ ਭੇਜਿਆ ਗਿਆ ਸੀ।  

file photo

 

ਰਾਜਪਾਲ ਨੇ ਅਪਣੇ 2 ਪੇਜ਼ਾਂ ਦੇ ਪੱਤਰ ਵਿਚ ਲਿਖਿਆ ਕਿ ਮੁੱਖ ਮੰਤਰੀ ਵੱਲੋਂ ਟਵੀਟ ਅਤੇ ਚਿੱਠੀ ਰਾਹੀਂ ਭੇਜਿਆ ਗਿਆ ਜਵਾਬ ਗੈਰ-ਸੰਵਿਧਾਨਿਕ ਅਤੇ ਅਪਮਾਨਜਨਕ ਭਾਸ਼ਾ ਵਾਲਾ ਸੀ। ਇਸ ਲਈ ਮੈਂ ਇਸ ਮੁੱਦੇ 'ਤੇ ਕਾਨੂੰਨੀ ਸਲਾਹ ਲੈਣ ਲਈ ਮਜਬੂਰ ਹਾਂ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਹੀ ਮੈਂ ਸੈਸ਼ਨ ਬਾਰੇ ਤੁਹਾਡੀ ਬੇਨਤੀ 'ਤੇ ਫ਼ੈਸਲਾ ਲਵਾਂਗਾ।

file photo

 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖ ਕੇ ਕੁੱਝ ਮੁੱਦਿਆਂ 'ਤੇ ਜਵਾਬ ਮੰਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਜਵਾਬ ਦਿੱਤਾ ਸੀ ਕਿ ਉਹ ਉਨ੍ਹਾਂ ਨਾਲ ਗੱਲ ਕਰ ਰਹੇ ਹਨ। ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਕਿਸੇ ਰਾਜਪਾਲ ਨੂੰ ਜਵਾਬਦੇਹ ਹੈ। ਇਸ ਨੂੰ ਮੇਰਾ ਜਵਾਬ ਸਮਝੋ। 
ਜ਼ਿਕਰਯੋਗ ਹੈ ਕਿ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਸਿਖਲਾਈ ਲਈ ਸਿੰਗਾਪੁਰ ਭੇਜੇ ਅਧਿਆਪਕਾਂ ਦੀ ਚੋਣ 'ਤੇ ਵੀ ਸਵਾਲ ਚੁੱਕੇ ਸਨ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement