ਪੰਜਾਬ ਦੇ ਰਾਜਪਾਲ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ
Published : Feb 23, 2024, 5:49 pm IST
Updated : Feb 23, 2024, 5:49 pm IST
SHARE ARTICLE
Banwarilal Purohit
Banwarilal Purohit

ਰਾਜਪਾਲ ਨੇ ਸੰਦੇਸ਼ ਵਿਚ ਮਹਾਨ ਸੰਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਇੱਕ ਮਹਾਨ ਸਮਾਜ ਸੁਧਾਰਕ ਅਤੇ ਸ਼ਾਂਤੀ, ਪਿਆਰ ਅਤੇ ਭਾਈਚਾਰੇ ਦੇ ਸੰਦੇਸ਼ਵਾਹਕ ਸਨ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ ਦੀ ਪੂਰਵ ਸੰਧਿਆ 'ਤੇ ਲੋਕਾਂ ਨੂੰ ਵਧਾਈ ਦਿੱਤੀ। ਰਾਜਪਾਲ ਨੇ ਆਪਣੇ ਸੰਦੇਸ਼ ਵਿੱਚ ਮਹਾਨ ਸੰਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਇੱਕ ਮਹਾਨ ਸਮਾਜ ਸੁਧਾਰਕ ਅਤੇ ਸ਼ਾਂਤੀ, ਪਿਆਰ ਅਤੇ ਭਾਈਚਾਰੇ ਦੇ ਸੰਦੇਸ਼ਵਾਹਕ ਸਨ। ਉਨ੍ਹਾਂ ਨੇ ਸਮਾਜ ਵਿੱਚੋਂ ਵਿਤਕਰੇ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਅਣਥੱਕ ਮਿਹਨਤ ਕੀਤੀ ਅਤੇ ਦੱਬੇ-ਕੁਚਲੇ ਲੋਕਾਂ ਦਾ ਸਮਰਥਨ ਵੀ ਕੀਤਾ।

ਰਾਜਪਾਲ ਨੇ ਕਿਹਾ ਕਿ ਇਸ ਮਹਾਨ ਅਧਿਆਤਮਕ ਗੁਰੂ ਦੇ ਜਨਮ ਦਿਵਸ ‘ਤੇ, ਸਾਨੂੰ ਸਾਰੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਮਨੁੱਖਤਾ ਤੇ ਸਮਾਜਿਕ ਸਮਾਨਤਾ ਦੇ ਗੁਣਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement