‘ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀਆਂ ਵਧੀਆਂ ਮੁਸ਼ਕਿਲਾਂ
Published : Feb 23, 2026, 6:48 pm IST
Updated : Feb 23, 2026, 6:48 pm IST
SHARE ARTICLE
AAP MLA Manjinder Singh Lalpura's growing problems
AAP MLA Manjinder Singh Lalpura's growing problems

ਸਜ਼ਾ ਸੁਣਾਏ ਜਾਣ ਤੋਂ ਬਾਅਦ ਵੀ ਰੱਦ ਨਹੀਂ ਕੀਤੀ ਮੈਂਬਰਸ਼ਿਪ: ਪਟੀਸ਼ਨਰ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਵਾਲੀ ਜਨਹਿਤ ਪਟੀਸ਼ਨ (PIL) 'ਤੇ ਸੁਣਵਾਈ ਕਰਦਿਆਂ ਅੱਜ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸੂਬਾ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ ਕਿਹਾ ਹੈ।

ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਉਹ ਇਸ ਪਟੀਸ਼ਨ 'ਤੇ ਆਪਣਾ ਜਵਾਬ ਦਾਖ਼ਲ ਕਰੇ। ਹਾਈਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 30 ਮਾਰਚ ਲਈ ਤੈਅ ਕੀਤੀ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਲਾਲਪੁਰਾ ਨੂੰ ਇੱਕ ਹੇਠਲੀ ਅਦਾਲਤ ਵੱਲੋਂ ਛੇੜਛਾੜ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਚਾਰ ਸਾਲ ਦੀ ਸਜ਼ਾ ਸੁਣਾਈ ਗਈ ਹੈ। ਸੁਪਰੀਮ ਕੋਰਟ ਦੇ ਨਿਯਮਾਂ ਮੁਤਾਬਕ, ਜੇਕਰ ਕਿਸੇ ਵਿਧਾਇਕ ਜਾਂ ਸਾਂਸਦ ਨੂੰ ਦੋ ਸਾਲ ਤੋਂ ਵੱਧ ਦੀ ਸਜ਼ਾ ਮਿਲਦੀ ਹੈ, ਤਾਂ ਉਸ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਰੱਦ ਹੋਣੀ ਚਾਹੀਦੀ ਹੈ।

ਪਟੀਸ਼ਨਰ ਦਾ ਸਵਾਲ ਹੈ ਕਿ ਸਜ਼ਾ 'ਤੇ ਹਾਈਕੋਰਟ ਵੱਲੋਂ ਰੋਕ ਨਾ ਲਗਾਏ ਜਾਣ ਦੇ ਬਾਵਜੂਦ, ਵਿਧਾਨ ਸਭਾ ਵੱਲੋਂ ਹਾਲੇ ਤੱਕ ਉਨ੍ਹਾਂ ਨੂੰ ਅਯੋਗ ਕਿਉਂ ਨਹੀਂ ਠਹਿਰਾਇਆ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement