ਪੰਜਾਬ 'ਚ ਹੁਣ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੇ ਨਾਲ ਮਿਲਿਆ ਕਰੇਗੀ ਹੁਣ ‘ਫੂਡ ਕਿੱਟ' : ਸੀ.ਐਮ. ਭਗਵੰਤ ਮਾਨ

By : GAGANDEEP

Published : Feb 23, 2026, 1:29 pm IST
Updated : Feb 23, 2026, 1:33 pm IST
SHARE ARTICLE
photo
photo

2 ਕਿਲੋ ਮਾਂਹ-ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਤੇ 1 ਲੀਟਰ ਸਰ੍ਹੋਂ ਦਾ ਤੇਲ ਦਿੱਤਾ ਜਾਵੇਗਾ'-CM ਭਗਵੰਤ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਿਨਟ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਨੇ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ 40 ਲੱਖ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ ਨਾਲ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਦਾ ਭੰਡਾਰ ਹੈ ਤੇ ਚੁੱਲ੍ਹਾ ਹਰ ਘਰ ਦਾ ਸੀ.ਏ. ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕਿੱਟ ਵਿਚ ਕਣਕ ਦੇ ਨਾਲ 2 ਕਿਲੋ ਮਾਂਹ-ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਤੇ ਇਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ।
ਇਸ ਦੇ ਨਾਲ ਹੀ ਪੰਜਾਬ ’ਚ ਬਜਟ ਸੈਸ਼ਨ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਜਟ ਸੈਸ਼ਨ 6 ਤੋਂ 16 ਮਾਰਚ ਤੱਕ ਚੱਲੇਗਾ ਤੇ ਸਾਰਾ ਬਜਟ ਲੋਕਾਂ ਦੀ ਹਿੱਤ ਨੂੰ ਧਿਆਨ ’ਚ ਰੱਖ ਹੀ ਪੇਸ਼ ਕੀਤਾ ਜਾਵੇਗਾ। ਪੰਜਾਬ ਦਾ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement