ਜੇਈਈ 'ਚ ਅੰਕ ਘੱਟ ਆਉਣ ਨੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Published : Feb 23, 2026, 8:42 am IST
Updated : Feb 23, 2026, 9:34 am IST
SHARE ARTICLE
Dhuri youth commits suicide
Dhuri youth commits suicide

ਪਿੰਡ ਬੇਨੜਾ ਨਾਲ ਸਬੰਧਿਤ ਸੀ ਅਜੈਵੀਰ ਸਿੰਘ ਦਿਓਲ

ਧੂਰੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਪਿੰਡ ਬੇਨੜਾ ਦੇ ਇਕ ਨੌਜਵਾਨ ਨੇ ਜੇਈਈ ਮੇਨਜ਼ 'ਚ ਅੰਕ ਘੱਟ ਆਉਣ ਕਾਰਨ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਜੈਵੀਰ ਸਿੰਘ ਦਿਓਲ ਵਜੋਂ ਹੋਈ ਹੈ, ਜੋ ਕਿ ਦਿੜ੍ਹਬਾ ਦੇ ਇਕ ਨਿੱਜੀ ਸਕੂਲ 'ਚ ਪੜ੍ਹਦਾ ਸੀ।

ਜਾਣਕਾਰੀ ਅਨੁਸਾਰ ਮ੍ਰਿਤਕ ਨੇ ਕੁਝ ਸਮਾਂ ਪਹਿਲਾਂ ਹੀ ਜੇਈਈ ਮੇਨਜ਼ ਦੀ ਪ੍ਰੀਖਿਆ ਦਿੱਤੀ ਸੀ, ਜਿਸ 'ਚ ਘੱਟ ਅੰਕ ਆਉਣ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਚੱਲ ਰਿਹਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੀ ਰਾਤ ਨੂੰ ਆਪਣੇ ਘਰ 'ਚ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਜਿਸ ਨਾਲ ਅਜੈਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਸਦਰ ਧੂਰੀ 'ਚ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਲਿਆ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement