ਵਿਦੇਸ਼ੀ ਨੌਕਰੀ ਪਾਉਣ ਦੇ ਮਾਮਲੇ 'ਚ ਸਭ ਤੋਂ ਜ਼ਿਆਦ ਪੰਜਾਬੀ ਨੌਜਵਾਨ ਹੋ ਰਹੇ ਹਨ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ

By : JAGDISH

Published : Feb 23, 2026, 10:43 am IST
Updated : Feb 23, 2026, 10:43 am IST
SHARE ARTICLE
Most Punjabi youth are falling victim to fraud by travel agents when it comes to getting jobs abroad.
Most Punjabi youth are falling victim to fraud by travel agents when it comes to getting jobs abroad.

ਬੀਤੇ ਤਿੰਨ ਸਾਲਾਂ ਦੌਰਾਨ ਪੰਜਾਬ 'ਚ 154 ਮਾਮਲੇ ਆਏ ਸਾਹਮਣੇ

ਚੰਡੀਗੜ੍ਹ : ਵਿਦੇਸ਼ ਵਿੱਚ ਨੌਕਰੀ ਦਿਵਾਉਣ ਦੇ ਨਾਂ 'ਤੇ ਨੌਜਵਾਨਾਂ ਨੂੰ ਠੱਗਣ ਵਾਲੇ ਫਰਜ਼ੀ ਟਰੈਵਲ ਏਜੰਟਾਂ ਦੇ ਮਾਮਲਿਆਂ ਵਿੱਚ ਪੰਜਾਬ ਸਭ ਤੋਂ ਅੱਗੇ ਹੈ। ਕੇਂਦਰ ਸਰਕਾਰ ਦੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਤੋਂ ਕੁੱਲ 291 ਸ਼ਿਕਾਇਤਾਂ ਦਰਜ ਹੋਈਆਂ, ਜਿਨ੍ਹਾਂ ਵਿੱਚ ਪੰਜਾਬ ਦੇ ਮਾਮਲੇ ਸਭ ਤੋਂ ਜ਼ਿਆਦਾ ਹਨ।

ਵਿਦੇਸ਼ ਮੰਤਰਾਲੇ ਨੇ ਮੰਨਿਆ ਹੈ ਕਿ ਇੰਟਰਨੈੱਟ ਮੀਡੀਆ ਦੇ ਜ਼ਰੀਏ ਫਰਜ਼ੀ ਵਿਦੇਸ਼ੀ ਨੌਕਰੀ ਦੇ ਆਫਰ ਦੇ ਕੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ’ਚ ਸਵਾਲ ਦੇ ਜਵਾਬ ਸਮੇਂ ਸਾਂਝੀ ਕੀਤੀ ਗਈ। ਮੰਤਰਾਲੇ ਅਨੁਸਾਰ ਸਾਲ 2023 ਤੋਂ 2025 ਦੇ ਵਿਚਕਾਰ ਪੰਜਾਬ ਵਿੱਚ 154 ਸ਼ਿਕਾਇਤਾਂ ਦਰਜ ਹੋਈਆਂ। ਇਨ੍ਹਾਂ ਵਿੱਚ 2023 ਵਿੱਚ 56 ਸ਼ਿਕਾਇਤਾਂ, 2024 ਵਿੱਚ 18 ਸ਼ਿਕਾਇਤਾਂ ਅਤੇ 2025 ਵਿੱਚ 80 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਇਸੇ ਸਮੇਂ ਦੌਰਾਨ ਵਿੱਚ 92 ਸ਼ਿਕਾਇਤਾਂ ਸਾਹਮਣੇ ਆਈਆਂ, ਜਦਕਿ ਹਰਿਆਣਾ ਵਿੱਚ 39 ਅਤੇ ਹਿਮਾਚਲ ਪ੍ਰਦੇਸ਼ ਵਿੱਚ 6 ਸ਼ਿਕਾਇਤਾਂ ਦਰਜ ਹੋਈਆਂ।

ਮੰਤਰਾਲੇ ਨੇ ਦੱਸਿਆ ਕਿ ਇਹ ਫਰਜ਼ੀ ਭਰਤੀ ਮੁਹਿੰਮ ਅਕਸਰ ਇੰਟਰਨੈੱਟ ਮੀਡੀਆ ਪਲੇਟਫਾਰਮਾਂ ਦੇ ਜ਼ਰੀਏ ਚਲਾਏ ਜਾਂਦੇ ਹਨ ਅਤੇ ਵਿਦੇਸ਼ ਵਿੱਚ ਰੁਜ਼ਗਾਰ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਆਪਣੇ ਵੱਲ ਖਿੱਚਦੇ ਹਨ । ਕਈ ਮਾਮਲਿਆਂ ਵਿੱਚ ਪੀੜਤਾਂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਹੀ ਅਜਿਹੇ ਨੈੱਟਵਰਕ ਦਾ ਖੁਲਾਸਾ ਹੋ ਪਾਉਂਦਾ ਹੈ।

ਸਵਾਲ 'ਤੇ ਮੰਤਰਾਲੇ ਨੇ ਦੱਸਿਆ ਕਿ ਕਈ ਮਾਮਲਿਆਂ ਵਿੱਚ ਸੂਬਾ ਪੁਲਿਸ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਐੱਫ.ਆਈ.ਆਰ. ਦਰਜ ਕੀਤੀ ਗਈ ਜਾਂ ਐਕਸ਼ਨ ਰਿਪੋਰਟ ਦਾਖਲ ਕੀਤੀ ਗਈ। ਪੰਜਾਬ ਵਿੱਚ 2023 ਵਿੱਚ ਕੋਈ ਐੱਫ.ਆਈ.ਆਰ. ਦਰਜ ਨਹੀਂ ਹੋਈ, ਜਦਕਿ 2024 ਵਿੱਚ 38 ਅਤੇ 2025 ਵਿੱਚ 69 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ । ਚੰਡੀਗੜ੍ਹ ਵਿੱਚ 2023 ਅਤੇ 2024 ਵਿੱਚ ਕੋਈ ਐੱਫ.ਆਈ.ਆਰ. ਨਹੀਂ ਹੋਈ, ਪਰ 2025 ਵਿੱਚ 37 ਐੱਫਆਈਆਰ ਦਰਜ ਹੋਈਆਂ। ਹਰਿਆਣਾ ਵਿੱਚ 2025 ਵਿੱਚ 15 ਐੱਫ.ਆਈ.ਆਰ. ਦਰਜ ਹੋਈਆਂ, ਜਦਕਿ ਹਿਮਾਚਲ ਪ੍ਰਦੇਸ਼ ਵਿੱਚ 2023 ਅਤੇ 2025 ਵਿੱਚ ਇੱਕ-ਇੱਕ ਐੱਫਆਈਆਰ ਦਰਜ ਹੋਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement