ਗਾਲੀ-ਗਲੋਚ ਤੇ ਕੁੱਟਮਾਰ ਤੋਂ ਦੁਖੀ ਪਾਠੀ ਸਿੰਘ ਵਲੋਂ ਖ਼ੁਦਕੁਸ਼ੀ
Published : Feb 23, 2026, 10:10 am IST
Updated : Feb 23, 2026, 10:10 am IST
SHARE ARTICLE
Pathi Singh commits suicide in Dhuri News
Pathi Singh commits suicide in Dhuri News

ਆਪਣੇ ਕੋਲ ਡਿਊਟੀ ਕਰਨ ਲਈ ਦਬਾਅ ਪਾ ਰਿਹਾ ਸੀ ਮੁਲਜ਼ਮ

Pathi Singh commits suicide in Dhuri News: ਸੰਗਰੂਰ ਦੇ ਧੂਰੀ ਅਧੀਨ ਪੈਂਦੇ ਪਿੰਡ ਕਾਤਰ ਦੇ ਵਸਨੀਕ ਪਾਠੀ ਸਿੰਘ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਅਜੈ ਸਿੰਘ ਉਰਫ ਅਜੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਜੋਂ ਹੋਈ ਹੈ। ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਧੂਰੀ ਦੀ ਪੁਲਿਸ ਕੋਲ ਮ੍ਰਿਤਕ ਦੇ ਭਰਾ ਰਵੀ ਸਿੰਘ ਨੇ ਦਰਜ ਕਰਵਾਏ ਬਿਆਨਾਂ ਅਨੁਸਾਰ ਅਜੈ ਸਿੰਘ ਪਾਠ ਅਤੇ ਕੀਰਤਨ ਦੀ ਸੇਵਾ ਕਰਦਾ ਸੀ।

ਉਹ ਰਾਏਕੋਟ ਨੇੜੇ ਪਿੰਡ ਬੱਸੀਆਂ ਵਿਖੇ ਬਾਬਾ ਸਿਮਰਨਦੀਪ ਸਿੰਘ ਕੋਲ ਆਪਣੀ ਡਿਊਟੀ ਕਰਦਾ ਸੀ ਪਰ ਬਾਬਾ ਬਲਵਿੰਦਰ ਸਿੰਘ ਚਾਂਗਲੀ ਉਸ ਨੂੰ ਬੱਸੀਆਂ ਤੋਂ ਹਟਕੇ ਆਪਣੇ ਕੋਲ ਨੌਕਰੀ ਕਰਨ ਲਈ ਮਜਬੂਰ ਕਰ ਰਿਹਾ ਸੀ। ਬਲਵਿੰਦਰ ਸਿੰਘ ਨੇ ਉਸ ਨੂੰ 21 ਫਰਵਰੀ ਵਾਲੇ ਦਿਨ ਆਪਣੇ ਕੋਲ ਬੁਲਾਇਆ ਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ, ਜਿਸ ਮਗਰੋਂ ਮੇਰੇ ਭਰਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ।

ਸਦਰ ਧੂਰੀ ਦੀ ਪੁਲਿਸ ਵਲੋਂ ਬਾਬਾ ਬਲਵਿੰਦਰ ਸਿੰਘ ਚਾਂਗਲੀ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀਆ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 


 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement