ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਤੋਂ ਲੁੱਟੇ ਇੱਕ ਲੱਖ ਰੁਪਏ
Published : Mar 23, 2019, 1:47 pm IST
Updated : Mar 23, 2019, 1:47 pm IST
SHARE ARTICLE
Petrol pump loot
Petrol pump loot

ਪਹਿਲਾਂ ਉਨ੍ਹਾਂ ਪੈਟਰੋਲ ਭਰਵਾਇਆ ਤੇ ਫਿਰ ਵਰਕਰਾਂ ਦੇ ਸਿਰ ’ਤੇ ਪਿਸਤੌਲ ਤਾਣ ਦਿੱਤੀ।

ਪਠਾਨਕੋਟ: ਬੀਤੀ ਰਾਤ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਜ਼ਿਲ੍ਹੇ ਦੇ ਨਗਲਭੁਰ ਇਲਾਕੇ ਵਿਚ ਪਠਾਨਕੋਟ-ਜਲੰਧਰ ਹਾਈਵੇ ’ਤੇ ਸਥਿਤ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ। ਤਿੰਨਾਂ ਜਣਿਆਂ ਨੇ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਤੋਂ ਕਰੀਬ ਇੱਕ ਲੱਖ ਰੁਪਏ ਲੁੱਟ ਲਏ। ਇਹ ਸਾਰੀ ਘਟਨਾ ਪੰਪ ਦੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਿਸ ਨੇ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
 

Petrol PumpPetrol Pump

ਇਸ ਸਬੰਧੀ ਪੈਟਰੋਲ ਪੰਪ ’ਤੇ ਕੰਮ ਕਰ ਰਹੇ ਵਰਕਰਾਂ ਨੇ ਦੱਸਿਆ ਕਿ ਬੀਤੀ ਰਾਤ 10 ਵਜੇ ਦੇ ਕਰੀਬ 3 ਜਣੇ ਪਲਸਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਪੈਟਰੋਲ ਭਰਵਾਉਣ ਲਈ ਆਏ ਸਨ। ਪਹਿਲਾਂ ਉਨ੍ਹਾਂ ਪੈਟਰੋਲ ਭਰਵਾਇਆ ਤੇ ਫਿਰ ਵਰਕਰਾਂ ਦੇ ਸਿਰ ’ਤੇ ਪਿਸਤੌਲ ਤਾਣ ਦਿੱਤੀ।

Petrol PumpPetrol Pump

ਤਿੰਨਾਂ ਵਿਚੋਂ 2 ਜਣਿਆਂ ਨੇ ਪਿਸਤੌਲ ਫੜਿਆ ਹੋਇਆ ਸੀ। ਇਸ ਪਿੱਛੋਂ ਉਨ੍ਹਾਂ ਪੈਟਰੋਲ ਪੰਪ ’ਤੇ ਪਈ ਲੱਖ ਦੇ ਕਰੀਬ ਨਕਦੀ ਚੁੱਕੀ ਤੇ ਉੱਥੋਂ ਫਰਾਰ ਹੋ ਗਏ। ਇਸ ਘਟਨਾ ਦੇ ਬਾਅਦ ਵਰਕਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement