ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
Published : Mar 23, 2022, 3:19 pm IST
Updated : Mar 23, 2022, 3:19 pm IST
SHARE ARTICLE
Death
Death

ਮਾਪਿਆਂ ਦਾ ਰੋ-ਰੋ ਬੁਰਾ ਹਾਲ

 

 

ਭੁਲੱਥ  : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।  

Drug traffickingDrug 

ਅਜਿਹਾ ਹੀ ਮਾਮਲਾ ਭੁਲੱਥ ਤੋਂ ਸਾਹਮਣੇ ਆਇਆ ਹੈ। ਜਿਥੇ  ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਚੰਚਲ ਸਿੰਘ ਉਰਫ਼ ਗੋਲਡੀ ਵਾਸੀ ਭਗਵਾਨਪੁਰ ਥਾਣਾ ਭੁਲੱਥ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੋਲਡੀ ਮੰਗਲਵਾਰ ਦੁਪਹਿਰ ਦੇ ਕਰੀਬ ਡੇਢ ਕੁ ਵਜੇ ਭੁਲੱਥ ਦੇ ਸਬ-ਡਿਵੀਜ਼ਨ ਹਸਪਤਾਲ ਦੇ ਐਮਰਜੈਂਸੀ ਬਲਾਕ ’ਚ ਗਿਆ, ਜਿੱਥੇ ਉਹ ਬਾਥਰੂਮ ’ਚ ਚਲਾ ਗਿਆ ਤੇ ਬਾਥਰੂਮ 'ਚ ਨਸ਼ੇ ਦੀ ਉਵਰਡੋਜ਼ ਲੈਣ ਨਾਲ ਉਸ ਦੀ ਮੌਤ ਹੋ ਗਈ।

DeathDeath

ਮ੍ਰਿਤਕ ਕੋਲੋ ਇਕ ਸਰਿੰਜ ਵੀ ਪਈ ਮਿਲੀ ਹੈ। ਐੱਸ. ਐੱਚ. ਓ. ਭੁਲੱਥ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ ਨੇ ਵੀ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀਂ ਦੱਸਿਆ ਹੈ ਕਿ ਗੋਲਡੀ ਆਟੋ ਚਲਾਉਂਦਾ ਸੀ, ਜੋਕਿ ਨਸ਼ੇ ਕਰਨ ਦਾ ਆਦੀ ਹੋ ਗਿਆ ਅਤੇ ਅੱਜ ਵੀ ਉਸ ਦੀ ਮੌਤ ਨਸ਼ੇ ਦੀ ਵੱਧ ਡੋਜ਼ ਲੈਣ ਨਾਲ ਹੋਈ ਹੈ।

DeathDeath

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement