Moga News: ਲੰਗਰ ਛਕ ਕੇ ਸੜਕ ਪਾਰ ਕਰਦੇ ਸਮੇਂ ਮੋਟਰਸਾਈਕਲ ਨੇ ਮਾਰੀ ਟੱਕਰ, 8 ਸਾਲਾ ਬੱਚੀ ਹੋਈ ਮੌਤ
Published : Mar 23, 2024, 12:15 pm IST
Updated : Mar 23, 2024, 12:15 pm IST
SHARE ARTICLE
An 8-year-old girl died in a moga road accident News in punjabi
An 8-year-old girl died in a moga road accident News in punjabi

Moga News: 2 ਔਰਤਾਂ ਹੋਈਆਂ ਗੰਭੀਰ ਜ਼ਖ਼ਮੀ

An 8-year-old girl died in a moga road accident News in punjabi: ਜਗਰਾਓਂ ਦੇ ਨੇੜਲੇ ਪਿੰਡ ਤੋਂ ਆਲੂਆਂ ਦੀ ਲੇਬਰ ਕਰਕੇ ਮੋਗਾ ਵਾਪਸ ਪਰਤ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਅੱਠ ਸਾਲਾ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਤਿੰਨ ਮਹਿਲਾਵਾਂ ਗੰਭੀਰ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Jharkhand News : ਬਰਾਤੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਪੰਜ ਲੋਕਾਂ ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਪਿੰਡ ਲੰਡੇਕੇ ਤੋਂ ਟੈਂਪੂ ਵਿਚ ਸਵਾਰ ਹੋ ਕੇ ਕਰੀਬ 12 ਲੋਕ ਜਗਰਾਓਂ ਦੇ ਨੇੜਲੇ ਪਿੰਡ ਆਲੂਆਂ ਦੀ ਲੇਬਰ ਕਰਨ ਗਏ ਸੀ ਤਾਂ ਜਦੋਂ ਉਹ ਲੇਬਰ ਕਰਕੇ ਰਾਤ ਨੂੰ ਘਰ ਵਾਪਸ ਆ ਰਹੇ ਸੀ ਤਾਂ ਮੋਗਾ ਦੇ ਲੁਧਿਆਣਾ ਰੋਡ ’ਤੇ ਇੱਕ ਲੰਗਰ ਚੱਲ ਰਿਹਾ ਸੀ ਜਿਸ ਵਿਚ ਟੈਂਪੂ ਸਵਾਰ ਲੇਬਰਾਂ ਨੇ ਲੰਗਰ ਖਾਣ ਲਈ ਆਪਣੀ ਗੱਡੀ ਮੋਗਾ ਰੋਡ ’ਤੇ ਰੋਕ ਗਈ ਤੇ ਲੰਗਰ ਖਾਣ ਚਲੇ ਗਏ। 

ਇਹ ਵੀ ਪੜ੍ਹੋ: Jazzy B Song News: ਜੈਜ਼ੀ ਬੀ ਦੇ ਨਵੇਂ ਗੀਤ ਨੂੰ ਲੈ ਕੇ ਹੋਇਆ ਛਿੜਿਆ ਵਿਵਾਦ, ਲੋਕ ਗੁੱਸੇ ਵਿਚ ਸਾੜ ਰਹੇ ਪੁਤਲੇ

ਉਨ੍ਹਾਂ ਵਿਚੋਂ ਤਿੰਨ ਮਹਿਲਾਵਾਂ ਅਤੇ ਇੱਕ ਬੱਚੀ ਜਦੋਂ ਸੜਕ ਪਾਰ ਕਰਨ ਲੱਗੇ ਤਾਂ ਲੁਧਿਆਣਾ ਸਾਈਡ ਵੱਲੋਂ ਇੱਕ ਤੇਜ਼ ਰਫਤਾਰ ਮੋਟਰਸਾਈਕਲ ਆ ਰਿਹਾ ਸੀ ਜਿਸ ਨੇ ਇਨ੍ਹਾਂ ਨੂੰ ਟੱਕਰ ਮਾਰ ਦਿਤੀ। ਹਾਦਸੇ ਵਿਚ ਬੱਚੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਤਿੰਨ ਮਹਿਲਾਵਾਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਬੱਚੀ ਦੀ ਲਾਸ਼ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'An 8-year-old girl died in a moga road accident News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement