ਖ਼ਬਰਾਂ |

ਤਾਜ਼ਾ |

DM ਗਗਨਦੀਪ ਸਿੰਘ ਰੰਧਾਵਾ ਦਾ ਜ਼ਹਿਰ ਖਾਣ ਵਾਲਾ ਵੀਡੀਓ ਆਇਆ ਸਾਹਮਣੇ
Published : Mar 23, 2026, 10:03 am IST
Updated : Mar 23, 2026, 10:17 am IST
SHARE ARTICLE
Video of DM Gagandeep Singh Randhawa consuming poison surfaced
Video of DM Gagandeep Singh Randhawa consuming poison surfaced

ਘਰ ਦੇ ਮੇਨ ਗੇਟ ਕੋਲ ਜਾ ਕੇ ਰੰਧਾਵਾ ਨੇ ਖਾਧੀ ਜ਼ਹਿਰੀਲੀ ਚੀਜ਼

ਅੰਮ੍ਰਿਤਸਰ  : ਵੇਅਰਹਾਊਸ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ ਤੀਜੇ ਦਿਨ ਵੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਰੱਖੀ ਹੋਈ ਹੈ। ਇਸ ਦੌਰਾਨ ਉਨ੍ਹਾਂ ਦੇ ਘਰ ਤੋਂ ਇਕ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ, ਜਿਸ ਵਿਚ ਅਧਿਕਾਰੀ ਨੂੰ ਜ਼ਹਿਰ ਨਿਗਲਦੇ ਹੋਏ ਦੇਖਿਆ ਜਾ ਸਕਦਾ ਹੈ।

ਕਰੀਬ ਤਿੰਨ ਮਿੰਟ ਦੀ ਫੁਟੇਜ ਵਿਚ ਅਧਿਕਾਰੀ 21 ਮਾਰਚ ਨੂੰ ਸਵੇਰੇ ਆਪਣੇ ਘਰ ਦੇ ਬਾਹਰ ਘੁੰਮਦਾ ਹੋਇਆ ਦਿਖਾਈ ਦੇ ਰਿਹਾ ਹੈ । ਇਸ ਦੌਰਾਨ ਉਹ ਪਹਿਲਾਂ ਆਲੇ-ਦੁਆਲੇ ਵੇਖਦਾ ਹੈ ਅਤੇ ਫਿਰ ਕੁਝ ਖਾਂਦਾ ਦਿਖਾਈ ਦਿੰਦਾ ਹੈ। ਇਹ ਘਟਨਾ ਉਨ੍ਹਾਂ ਦੇ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਵਿਚ ਕੈਦ ਹੋ ਗਈ ਸੀ।

ਅਧਿਕਾਰੀ ਦੀ ਖੁਦਕੁਸ਼ੀ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਸ਼ਨੀਵਾਰ ਅੱਧੀ ਰਾਤ ਨੂੰ ਸਾਬਕਾ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਵਿਰੁੱਧ ਐਫ.ਆਈ.ਆਰ. ਦਰਜ ਕਰ ਲਈ ਸੀ। ਰੰਧਾਵਾ ਦੀ ਪਤਨੀ ਉਪਿੰਦਰ ਕੌਰ ਸਾਬਕਾ ਮੰਤਰੀ ਦੀ ਗ੍ਰਿਫਤਾਰੀ 'ਤੇ ਅੜੀ ਹੈ। ਉਨ੍ਹਾਂ ਕਿਹਾ ਕਿ ਉਹ ਭੁੱਲਰ ਨੂੰ ਗ੍ਰਿਫਤਾਰ ਕੀਤੇ ਜਾਣ ਤੱਕ ਪੋਸਟਮਾਰਟਮ ਅਤੇ ਸਸਕਾਰ ਨਹੀਂ ਕਰਨਗੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement