ਫੋਟੋ ਫਰੇਮ ਦੀ ਦੁਕਾਨ 'ਚ ਲੱਗੀ ਅੱਗ, ਦੁਕਾਨਦਾਰ ਨੇ ਦੁਕਾਨ ਦੇ ਮਾਲਕ 'ਤੇ ਅੱਗ ਲਾਉਣ ਦੇ ਲਾਏ ਦੋਸ਼ 
Published : Apr 23, 2018, 6:44 pm IST
Updated : Apr 23, 2018, 6:44 pm IST
SHARE ARTICLE
Huge fire in shop of photo frame
Huge fire in shop of photo frame

ਇਥੇ ਮਹਿਣਾ ਚੌਕ ਉਤੇ ਬਣੀ ਫੋਟੋ ਫਰੇਮ ਦੀ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ 'ਚ ਰਖਿਆ ਪੂਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਬਠਿੰਡਾ (ਜੁਗਨੂੰ ਸ਼ਰਮਾ ) : ਇਥੇ ਮਹਿਣਾ ਚੌਕ ਉਤੇ ਬਣੀ ਫੋਟੋ ਫਰੇਮ ਦੀ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ 'ਚ ਰਖਿਆ ਪੂਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

Huge fire in shop of photo frame Huge fire in shop of photo frame

ਉਥੇ ਹੀ ਦੁਕਾਨਦਾਰ ਨੇ ਦੁਕਾਨ ਦੇ ਅਸਲੀ ਮਾਲਕ ਉਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਸ ਕੋਲ ਕਾਫ਼ੀ ਸਾਲਾਂ ਤੋਂ ਇਹ ਦੁਕਾਨ ਕਿਰਾਏ 'ਤੇ ਹੈ, ਜਿਸ ਦਾ ਕੋਰਟ ਵਿਚ ਕੇਸ ਵੀ ਚੱਲ ਰਿਹਾ ਹੈ ਪਰ ਦੁਕਾਨ ਮਾਲਕਾਂ ਵਲੋਂ ਉਨ੍ਹਾਂ ਨੂੰ ਲਗਾਤਾਰ ਦੁਕਾਨ ਖਾਲੀ ਕਰਨ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। 

Huge fire in shop of photo frame Huge fire in shop of photo frame

ਉਥੇ ਹੀ ਜਦੋਂ ਇਸ ਦੁਕਾਨ ਦੇ ਮਾਲਕ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਦਸਿਆ ਦੀ ਜੁਗਲ ਕਿਸ਼ੋਰ ਨੇ ਉਨ੍ਹਾਂ ਨੂੰ ਪਹਿਲਾਂ ਵੀ ਖ਼ੁਦ ਨੂੰ ਤੇ ਦੁਕਾਨ ਨੂੰ ਅੱਗ ਲਗਾਉਣ ਧਮਕੀ ਦਿਤੀ ਸੀ। ਉਨ੍ਹਾਂ ਦਾ ਕਹਿਣਾ ਕਿ ਅੱਜ ਵੀ ਉਸ ਨੇ ਆਪ ਹੀ ਅੱਗ ਲਗਾਈ ਹੈ ਜਦੋਂ ਕਿ ਉਨ੍ਹਾਂ ਦੀ ਕੋਰਟ ਵਿਚ ਪੇਸ਼ੀ ਸੀ ਤੇ ਉਹ ਤਾਂ ਇਥੇ ਮੌਜੂਦ ਵੀ ਨਹੀਂ ਸੀ ਤਾਂ ਇਹ ਦੋਸ਼ ਉਨ੍ਹਾਂ 'ਤੇ ਕਿਵੇਂ ਆ ਸਕਦਾ ਹੈ ? 

Huge fire in shop of photo frame Huge fire in shop of photo frame

ਉਧਰ ਮੌਕੇ ਉਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਅੱਗ ਉਤੇ 'ਤੇ ਕਾਬੂ ਪਾਇਆ। ਫਿਲਹਾਲ ਪੁਲਿਸ ਵਲੋਂ ਸਾਰੇ ਮਾਮਲੇ ਨੂੰ ਧਿਆਨ 'ਚ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement