Breaking News: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਭਾਜਪਾ 'ਚ ਹੋਏ ਸ਼ਾਮਲ
Published : Apr 23, 2019, 12:12 pm IST
Updated : Apr 23, 2019, 1:29 pm IST
SHARE ARTICLE
Sunny Deol
Sunny Deol

ਸੰਨੀ ਦਿਓਲ ਗੁਰਦਾਸਪੁਰ ਤੋਂ ਉਮੀਦਵਾਰ ਐਲਾਨੇ ਜਾ ਸਕਦੇ ਹਨ...

ਗੁਰਦਾਸਪੁਰ: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਹੋਏ ਭਾਜਪਾ ‘ਚ ਸ਼ਾਮਲ ਇਹ ਐਲਾਨ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਪ੍ਰੈਸ ਕਾਂਨਫੰਰਸ ਵਿਚ ਕੀਤਾ। ਸੰਨੀ ਦਿਓਲ ਗੁਰਦਾਸਪੁਰ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਤੋਂ ਮਰਹੂਮ ਬਾਲੀਵੁੱਡ ਅਦਾਕਾਰ ਵਿਨੋਦ ਖੰਨਾ ਭਾਜਪਾ ਦੇ ਐਮ.ਪੀ ਰਹਿ ਚੁੱਕੇ ਹਨ। ਜੇ ਐਲਾਨ ਹੋ ਜਾਂਦਾ ਹੈ ਤਾਂ ਕਾਂਗਰਸ ਦੇ ਸੁਨੀਲ ਜਾਖੜ ਨਾਲ ਹੋਵੇਗਾ ਸੰਨੀ ਦਿਓਲ ਦਾ ਮੁਕਾਬਲਾ। ਪਿਛਲੇ ਦਿਨੀਂ ਅਮਿਤ ਸ਼ਾਹ ਨਾਲ ਤਸਵੀਰ ਹੋਈ ਸੀ ਵਾਇਰਲ

 



 

 

ਕਾਫ਼ੀ ਸਮੇਂ ਤੋਂ ਉਨ੍ਹਾਂ ਦੇ ਬੀਜੇਪੀ ਵਿਚ ਸ਼ਾਮਲ ਹੋਣ ਦੀਆਂ ਖਬਰਾਂ ‘ਤੇ ਅੱਜ ਮੋਹਰ ਲੱਗ ਗਈ ਹੈ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸੰਨੀ ਦਿਓਲ ਦੀ ਫਿਲਮ ਬਾਰਡਰ ਤੋਂ ਲੋਕ ਕਾਫ਼ੀ ਪ੍ਰਭਾਵਿਤ ਹੋਏ ਸਨ। ਉਨ੍ਹਾਂ ਅੰਦਰ ਦੇਸ਼ ਵਿਚ ਕੁਝ ਕਰ ਵਿਖਾਉਣ ਦਾ ਜਜ਼ਬਾ ਸਾਫ਼ ਨਜ਼ਰ ਆਉਂਦਾ ਹੈ।

Sunny DeolSunny Deol

ਸੰਨੀ ਦਿਓਲ ਨੇ ਕਿਹਾ ਕਿ ਮੈਨੂੰ ਬੀਜੇਪੀ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ ਇਹ ਮੇਰੀ ਚੰਗੀ ਕਿਸਮਤ ਹੈ। ਸੰਨੀ ਨੇ ਕਿਹਾ ਕਿ ਮੇਰੇ ਪਿਤਾ ਜੀ ਨੇ ਅਟਲ ਜੀ  ਦੇ ਨਾਲ ਮਿਲਕੇ ਕੰਮ ਕੀਤਾ ਸੀ ਅਤੇ ਮੈਂ ਹੁਣ ਮੋਦੀ ਜੀ ਦੇ ਨਾਲ ਮਿਲਕੇ ਕੰਮ ਕਰਾਂਗਾ। ਸੰਨੀ ਨੇ ਕਿਹਾ ਕਿ ਮੋਦੀ ਜੀ ਹੀ ਦੇਸ਼ ਨੂੰ ਅੱਗੇ ਲੈ ਜਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement