ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਇਕੋ ਦਿਨ 'ਚ ਆਏ ਹੋਰ 18 ਪਾਜ਼ੇਟਿਵ ਕੇਸ
Published : Apr 23, 2020, 7:43 am IST
Updated : Apr 23, 2020, 7:43 am IST
SHARE ARTICLE
File Photo
File Photo

ਅੰਮ੍ਰਿਤਸਰ ਜ਼ਿਲ੍ਹੇ 'ਚ ਵੀ ਮੁੜ 2 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ, ਸੂਬੇ 'ਚ ਕੁੱਲ

ਚੰਡੀਗੜ੍ਹ, 22 ਅਪ੍ਰੈਲ (ਗੁਰਉਪਦੇਸ਼ ਭੁੱਲਰ): ਜਿਥੇ ਇਕ ਪਾਸੇ ਜ਼ਿਲ੍ਹਾ ਨਵਾਂਸ਼ਹਿਰ ਤੋਂ ਸਾਰੇ 18 ਪਾਜ਼ੇਟਿਵ ਮਰੀਜ਼ ਠੀਕ ਹੋਣ ਨਾਲ ਰਾਹਤ ਦੀ ਖ਼ਬਰ ਹੈ ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਦੀ ਹਾਲਤ ਦਿਨ ਬ ਦਿਨ ਪਾਜ਼ੇਟਿਵ ਕੇਸ ਵਧਣ ਨਾਲ ਚਿੰਤਾਜਨਕ ਬਣਦੀ ਜਾ ਰਹੀ ਹੈ। ਅੱਜ ਸ਼ਾਮ ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ 'ਚ 18 ਹੋਰ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਣੀ ਹੈ। ਇਸ ਨਾਲ ਜ਼ਿਲ੍ਹਾ ਪਟਿਆਲਾ 'ਚ ਪਾਜ਼ੇਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਵਧ ਕੇ 49 ਤਕ ਪਹੁੰਚ ਗਿਆ ਹੈ। ਹਾਲੇ ਹੋਰ ਸੈਂਪਲ ਲੈ ਕੇ ਜਾਂਚ ਕੀਤੀ ਜਾ ਰਹੀ ਹੈ।

ਪਿਛਲੇ 24 ਘੰਟਿਆਂ ਦੌਰਾਨ ਰਾਜ 'ਚ 26 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਰਾਜ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 278 ਹੋ ਗਈ ਹੈ। ਅੰਮ੍ਰਿਤਸਰ ਜ਼ਿਲ੍ਹੇ 'ਚ ਕਈ ਦਿਨਾਂ ਤੋਂ ਕੋਈ ਨਵਾਂ ਕੇਸ ਨਹੀਂ ਸੀ ਆਇਆ ਪਰ ਅੱਜ ਸ਼ਾਮ 2 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਲੰਧਰ ਤੋਂ 5 ਅਤੇ ਕਪੂਰਥਲਾ ਜ਼ਿਲ੍ਹੇ ਤੋਂ 1 ਨਵਾਂ ਪਾਜ਼ੇਟਿਵ ਕੇਸ ਆਇਆ ਹੈ। ਜ਼ਿਲ੍ਹਾ ਮੋਹਾਲੀ ਤੋਂ ਬਾਅਦ ਜਲੰਧਰ, ਪਟਿਆਲਾ ਵੀ ਹੁਣ ਸੱਭ ਤੋਂ ਵੱਧ ਕੇਸਾਂ ਵਾਲੇ ਪ੍ਰਮੁੱਖ ਹਾਟਸਪਾਟ ਕੇਂਦਰ ਬਣ ਗਏ ਹਨ।

ਮੁੱਖ ਮੰਤਰੀ ਦੇ ਜ਼ਿਲ੍ਹੇ 'ਚ ਵੱਧ ਰਹੀ ਪਾਜ਼ੇਟਿਵ ਕੇਸਾਂ ਦੀ ਗਿਣਤੀ ਕਾਰਨ ਹੁਣ ਰਾਜ ਸਰਕਾਰ ਦੀ ਚਿੰਤਾ ਵੀ ਵੱਧ ਗਈ ਹੈ। ਇਸ ਦਾ ਸੰਕੇਤ ਹੈ ਕਿ ਅੱਜ ਰਾਜ ਦੇ ਸਿਹਤ ਅਤੇ ਪ੍ਰਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ, ਅਗਰਵਾਲ ਨੇ ਸਥਿਤੀ ਦੇ ਜਾਇਜ਼ੇ ਲਈ ਖ਼ੁਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨਾਲ ਮੀਟਿੰਗ ਕੀਤੀ। ਹੁਣ ਰਾਜ ਦੇ 19 ਜ਼ਿਲ੍ਹੇ ਕੋਰੋਨਾ ਪ੍ਰਭਾਵਤ ਹਨ। ਸਿਰਫ਼ ਬਠਿੰਡਾ, ਫ਼ਾਜ਼ਿਲਕਾ ਅਤੇ ਤਰਨ ਤਾਰਨ ਹਾਲੇ ਕੋਰੋਨਾ ਦੇ ਪਾਜ਼ੇਟਿਵ ਕੇਸ ਤੋਂ ਮੁਕਤ ਜ਼ਿਲ੍ਹੇ ਹਨ। ਹਾਲੇ 530 ਸ਼ੱਕੀ ਕੇਸਾਂ ਦੀ ਰੀਪੋਰਟ ਆਉਣੀ ਹੈ। 53 ਮਰੀਜ਼ ਹੁਣ ਤਕ ਇਲਾਜ ਤੋਂ ਬਾਅਦ ਠੀਕ ਵੀ ਹੋਏ ਹਨ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement