ਹਜ਼ੂਰ ਸਾਹਿਬ 'ਚ ਫਸੇ ਸਿੱਖ ਸ਼ਰਧਾਲੂਆਂ ਦੀ ਵਾਪਸੀ ਨੂੰ ਲੈ ਕੇ 'ਕ੍ਰੈਡਿਟ ਵਾਰ'
Published : Apr 23, 2020, 9:54 am IST
Updated : Apr 23, 2020, 9:54 am IST
SHARE ARTICLE
File Photo
File Photo

ਹਰਸਿਮਰਤ ਤੇ ਕੈਪਟਨ ਨੇ ਕੀਤੇ ਆਪੋ-ਅਪਣੇ ਦਾਅਵੇ

ਬਠਿੰਡਾ, 22 ਅਪ੍ਰੈਲ (ਸੁਖਜਿੰਦਰ ਮਾਨ) : ਦੁਨੀਆਂ ਭਰ 'ਚ ਫੈਲੀ ਕੋਰੋਨਾ ਮਹਾਮਾਰੀ ਦੌਰਾਨ ਪੰਜਾਬ 'ਚ ਪਹਿਲਾਂ ਹੀ ਸਿਆਸੀ ਲਾÎਭ ਲੈਣ ਲਈ ਇਕ-ਦੂਜੇ ਨਾਲ ਉਲਝ ਚੁੱਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਅੱਜ ਫਿਰ ਹਜ਼ੂਰ ਸਾਹਿਬ 'ਚ ਫਸੇ ਸਿੱਖ ਸ਼ਰਧਾਲੂਆਂ ਦੀ ਵਾਪਸੀ ਨੂੰ ਲੈ ਕੇ ਕ੍ਰੈਡਿਟ ਵਾਰ ਹੁੰਦੀ ਜਾਪੀ।

ਇਕ ਪਾਸੇ ਜਿਥੇ ਸਿੱਖ ਸ਼ਰਧਾਲੂਆਂ ਦੀ ਵਾਪਸੀ ਦਾ ਸਿਹਰਾ ਅਪਣੇ ਸਿਰ ਲੈਂਦਿਆਂ ਕੇਂਦਰੀ ਮੰਤਰੀ ਸ੍ਰੀਮਤੀ ਬਾਦਲ ਨੇ ਦਾਅਵਾ ਕੀਤਾ ਕਿ ਉਹ ਲੰਘੀ 12 ਅਪ੍ਰੈਲ ਤੋਂ ਹੀ ਇਸ ਗੰਭੀਰ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਦਫ਼ਤਰ ਤੇ ਗ੍ਰਹਿ ਵਿਭਾਗ ਨਾਲ ਸੰਪਰਕ ਵਿਚ ਸੀ, ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਅੱਜ ਮਹਾਰਾਸ਼ਟਰ ਦੇ ਮੁੱਖ ਸਕੱਤਰ ਨਾਲ ਇਸ ਮੁੱਦੇ 'ਤੇ ਅਪਣੀ ਹੋਈ ਗੱਲਬਾਤ ਦਾ ਵੀਡੀਉ ਵੀ ਸੋਸ਼ਲ ਮੀਡੀਆ 'ਤੇ ਜਾਰੀ ਕੀਤਾ ਗਿਆ। ਪਤਾ ਲੱਗਾ ਹੈ ਕਿ ਇਸ ਮੁੱਦੇ ਨੂੰ ਲੈ ਕੇ ਅੱਜ ਸ੍ਰੀਮਤੀ ਬਾਦਲ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਵੀ ਕੀਤੀ ਗਈ,

File photoFile photo

ਜਿਨ੍ਹਾਂ ਵਲੋਂ ਤੁਰਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨਾਲ ਫ਼ੋਨ 'ਤੇ ਗੱਲ ਕਰ ਕੇ ਪੰਜਾਬ ਦੇ ਸ਼ਰਧਾਲੂਆਂ ਨੂੰ ਵਾਪਸ ਭੇਜਣ ਦੇ ਇੰਤਜਾਮ ਕਰਨ ਲਈ ਕਿਹਾ ਹੈ। ਹੁਣ ਇਨ੍ਹਾਂ ਸ਼ਰਧਾਲੂਆਂ ਦਾ ਜਦ ਮੈਡੀਕਲ ਵੀ ਹੋ ਚੁੱਕਿਆ ਹੈ ਤਾਂ ਉਨ੍ਹਾਂ ਦੀ ਵਾਪਸੀ ਦੇ ਸਾਧਨਾਂ ਅਤੇ ਰਾਸਤੇ ਵਿਚ ਪੈਂਦੇ ਰਾਜਸਥਾਨ ਦੀ ਸਰਕਾਰ ਕੋਲੋਂ ਮਨਜ਼ੂਰੀ ਲੈਣੀ ਬਾਕੀ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਭਾਰਤ 'ਚ ਫੈਲਣ ਤੋਂ ਪਹਿਲਾਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਜ਼ਾਰਾਂ ਦੀ ਤਾਦਾਦ ਵਿਚ ਸ਼ਰਧਾਲੂ ਮਹਾਰਾਸ਼ਟਰ ਦੇ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਸਨ। ਇਸ ਦੌਰਾਨ ਕਾਫ਼ੀ ਸਾਰੇ ਸ਼ਰਧਾਲੂ ਤਾਂ ਵਾਪਸ ਆ ਗਏ ਪ੍ਰੰਤੂ ਚਾਰ ਹਜ਼ਾਰ ਦੇ ਕਰੀਬ ਹਾਲੇ ਵੀ ਉਥੇ ਫਸੇ ਹੋਏ ਹਨ।

ਸੂਚਨਾ ਮੁਤਾਬਕ ਹਾੜੀ ਦੀ ਫ਼ਸਲ ਆਉਣ ਤੇ ਹੋਰ ਘਰੇਲੂ ਕਾਰਨਾਂ ਕਰ ਕੇ ਇਨ੍ਹਾਂ ਸ਼ਰਧਾਲੂਆਂ ਤੇ ਉਨ੍ਹਾਂ ਦੇ ਪਰਵਾਰਾਂ ਵਲੋਂ ਲਗਾਤਾਰ ਪੰਜਾਬ ਤੇ ਕੇਂਦਰ ਸਰਕਾਰ ਉਪਰ ਉਨ੍ਹਾਂ ਦੀ ਘਰ ਵਾਪਸੀ ਲਈ ਦਬਾਅ ਪਾਇਆ ਜਾ ਰਿਹਾ ਸੀ। ਇਸ ਦੌਰਾਨ 19 ਅਪ੍ਰੈਲ ਨੂੰ ਕੇਂਦਰੀ ਗ੍ਰਹਿ ਵਿਭਾਗ ਵਲੋਂ ਮਹਾਰਾਸ਼ਟਰ ਸਰਕਾਰ ਨੂੰ ਇਨ੍ਹਾਂ ਯਾਤਰੂਆਂ ਦੀ ਵਾਪਸੀ ਲਈ ਹਰੀ ਝੰਡੀ ਦੇ ਦਿਤੀ ਗਈ ਸੀ, ਪ੍ਰੰਤੂ ਇਸ ਦੇ ਬਾਵਜੂਦ ਹਾਲੇ ਤਕ ਉਨ੍ਹਾਂ ਦੀ ਵਾਪਸੀ ਨਹੀਂ ਹੋ ਸਕੀ ਹੈ।

File photoFile photo

ਕੇਂਦਰੀ ਮੰਤਰੀ ਸ੍ਰੀਮਤੀ ਬਾਦਲ ਵਲੋਂ ਅੱਜ ਜਾਰੀ ਵੀਡੀਉ ਮੁਤਾਬਕ ਇਸ ਮੁੱਦੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਫ਼ੋਨ 'ਤੇ ਗੱਲਬਾਤ ਕਰ ਚੁੱਕੇ ਹਨ। ਉਧਰ ਪੰਜਾਬ ਸਰਕਾਰ ਮੁਤਾਬਕ ਇਨ੍ਹਾਂ ਸ਼ਰਧਾਲੂਆਂ ਦੀ ਵਾਪਸੀ ਲਈ ਸਰਕਾਰ ਵਲੋਂ ਲਗਾਤਾਰ ਮਹਾਰਾਸ਼ਟਰ ਤੇ ਕੇਂਦਰੀ ਗ੍ਰਹਿ ਵਿਭਾਗ ਨਾਲ ਸੰਪਰਕ ਸਾਧਿਆ ਹੋਇਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement