ਅਮਰੀਕਾ 'ਚ ਰਹਿ ਰਹੇ ਅਕਾਲੀ ਆਗੂ ਦੇ ਪੁੱਤਰ ਦੀ ਕੋਰੋਨਾ ਨਾਲ ਹੋਈ ਮੌਤ
Published : Apr 23, 2021, 12:03 pm IST
Updated : Apr 23, 2021, 12:09 pm IST
SHARE ARTICLE
Hardeep Singh
Hardeep Singh

ਕਈ ਸਾਲਾਂ ਤੋਂ ਅਮਰੀਕਾ ਦੇ ਸ਼ਹਿਰ ਲਾਸ ਏਂਜਲਸ ਵਿਖੇ ਰਹਿ ਰਿਹਾ ਸੀ

ਲੁਧਿਆਣਾ: ਕੋਰੋਨਾ ਦਾ ਕਹਿਰ ਦਿਨੋ ਦਿਨ ਵੱਧ ਰਿਹਾ ਹੈ। ਪਿਛਲੇ ਦੋ ਦਿਨਾਂ ਤੋਂ ਤਿੰਨ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਇਸ ਵਿਚਕਾਰ ਅਮਰੀਕਾ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ ਜਿਥੇ ਮਾਛੀਵਾੜਾ ਦੇ ਨੇੜਲੇ ਪਿੰਡ ਈਸਾਪੁਰ ਦੇ ਅਕਾਲੀ ਆਗੂ ਮਹਿੰਦਰ ਸਿੰਘ ਦੇ ਪੁੱਤਰ ਹਰਦੀਪ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ।

Hardeep SinghHardeep Singh

ਹਰਦੀਪ ਸਿੰਘ ਕਈ ਸਾਲਾਂ ਤੋਂ ਅਮਰੀਕਾ ਦੇ ਸ਼ਹਿਰ ਲਾਸ ਏਂਜਲਸ ਵਿਖੇ ਰਹਿ ਰਿਹਾ ਸੀ ਅਤੇ ਉੱਥੇ ਹੀ ਕੰਮਕਾਰ ਕਰਦਾ ਸੀ। ਜਾਣਕਾਰੀ ਮੁਤਾਬਿਕ ਹਰਦੀਪ ਸਿੰਘ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦੀ ਬੀਮਾਰੀ ਤੋਂ ਪੀੜਤ ਸੀ ਅਤੇ ਆਪਣਾ ਇਲਾਜ ਕਰਵਾ ਰਿਹਾ ਸੀ ਤੇ ਇਲਾਜ ਦੌਰਾਨ ਹੀ ਉਸਦੀ ਮੌਤ ਹੋ ਗਈ।

coronacorona Virus

ਹਰਦੀਪ ਸਿੰਘ ਦੀ ਮੌਤ ਕਾਰਨ ਈਸਾਪੁਰ ਵਿਖੇ ਸੋਗ ਦੀ ਲਹਿਰ ਫੈਲ ਗਈ। ਦੱਸ ਦੇਈਏ ਕਿ ਹਰਦੀਪ ਸਿੰਘ ਦਾ ਕੁੱਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ 4 ਮਹੀਨਿਆਂ ਦੀ ਬੱਚੀ ਹੈ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement