ਕਿਸਾਨਾਂ ਨੇ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਈਆਂ
Published : Apr 23, 2021, 12:08 am IST
Updated : Apr 23, 2021, 12:08 am IST
SHARE ARTICLE
image
image

ਕਿਸਾਨਾਂ ਨੇ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਈਆਂ

ਲੁਧਿਆਣਾ, 2 ਅਪ੍ਰੈਲ (ਆਰ.ਪੀ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਮੰਡੀ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ ਦੀ ਸਾਰ ਲੈਣ ਲਈ ਦਾਣਾ ਮੰਡੀ ਮੁੱਲਾਂਪੁਰ ਪਹੁੰਚੇ। ਪਰ ਇਸ ਤੋਂ ਪਹਿਲਾਂ ਚੌਂਕੀਮਾਨ ਟੋਲ ਪਲਾਜ਼ਾ ’ਤੇ ਕਿਸਾਨਾਂ ਵਲੋਂ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਗਿਆ ਅਤੇ ਉਸ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਇਸ ਦੌਰਾਨ ਵੱਡੀ ਤਾਦਾਦ ’ਚ ਪੁਲਿਸ ਵੀ ਮੌਜੂਦ ਰਹੀ। 
ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਚੌਂਕੀਮਾਨ ਨੇੜੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਚੌਂਕੀਮਾਨ ਟੋਲ ਪਲਾਜ਼ਾ ਤੇ ਕਿਸਾਨਾਂ ਵਲੋਂ ਬੀਤੇ ਲੰਮੇ ਸਮੇਂ ’ਤੇ ਧਰਨਾ ਲਗਾਇਆ ਗਿਆ ਹੈ।
ਇਸ ਦੌਰਾਨ ਕਿਸਾਨ ਵੱਡੀ ਤਾਦਾਦ ਵਿਚ ਮੌਜੂਦ ਰਹੇ ਅਤੇ ਮੁੱਲਾਂਪੁਰ ਦਾਖਾ ਹਲਕੇ ਦੇ ਨੌਜਵਾਨਾਂ ਨੇ ਵੀ ਕਾਲੀਆਂ ਝੰਡੀਆਂ ਵਿਖਾ ਕੇ ਸੁਖਬੀਰ ਬਾਦਲ ਦਾ ਕੀਤਾ ਅਤੇ ਇਸ ਦੌਰਾਨ ਨੌਜਵਾਨਾਂ ਨੇ ਕਿਹਾ ਕਿ ਉਹ ਬੀਤੇ ਲੰਮੇ ਸਮੇਂ ਤੋਂ ਉਹ ਕਾਲੇ ਕਾਨੂੰਨਾਂ ਵਿਰੁਧ ਲੜਾਈ ਲੜ ਰਹੇ ਨੇ ਅਤੇ ਸਿਆਸੀ ਆਗੂ ਮੰਡੀਆਂ ਵਿਚ ਜਾ ਕੇ ਕਿਸਾਨਾਂ ਦਾ ਹਿਤੈਸ਼ੀ ਹੋਣ ਦਾ ਢੌਂਗ ਰਚ ਰਹੇ ਹਨ। ਇਸ ਦੌਰਾਨ ਨੌਜਵਾਨਾਂ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਅੰਦਰਖਾਤੇ ਇਕੋ ਹੀ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅਪਣੀ ਹੱਕੀ ਮੰਗਾਂ ਦੀ ਲੜਾਈ ਲੜ ਰਹੇ ਹਨ ਅਤੇ ਸਿਆਸੀ ਲੀਡਰ ਹਾਲੇ ਵੀ ਸਿਆਸਤ ਕਰਦੇ ਵਿਖਾਈ ਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਅੱਜ ਕਈ ਥਾਵਾਂ ’ਤੇ ਅਨਾਜ ਮੰਡੀਆਂ ਵਿਚ ਗਏ ਸਨ ਤੇ ਉਨ੍ਹਾਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
ਫ਼ੋਟੋ : ਲੁਧਿਆਣਾ-ਸੁਖਬੀਰ
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement