ਕੋਰੋਨਾ ਦੇ ਵਧਦੇ ਖ਼ਤਰੇ ਦਰਮਿਆਨ ਮੈਡੀਕਲ ਆਕਸੀਜਨ ਸਿਲੰਡਰ ਨੂੰ  ਲੈ ਕੇ 'ਹਾਹਾਕਾਰ'
Published : Apr 23, 2021, 12:53 am IST
Updated : Apr 23, 2021, 12:53 am IST
SHARE ARTICLE
image
image

ਕੋਰੋਨਾ ਦੇ ਵਧਦੇ ਖ਼ਤਰੇ ਦਰਮਿਆਨ ਮੈਡੀਕਲ ਆਕਸੀਜਨ ਸਿਲੰਡਰ ਨੂੰ  ਲੈ ਕੇ 'ਹਾਹਾਕਾਰ'

ਜੇ ਦਿੱਲੀ 'ਚ ਆਕਸੀਜਨ ਸਪਲਾਈ ਰੋਕੀ ਜਾਂਦੀ ਹੈ ਤਾਂ ਜ਼ਿੰਮੇਵਾਰ ਅਫ਼ਸਰਾਂ ਨੂੰ  ਅਪਰਾਧੀ ਮੰਨਿਆ ਜਾਵੇਗਾ : ਦਿੱਲੀ ਹਾਈਕੋਰਟ 


ਪ੍ਰਮੋਦ ਕੌਸ਼ਲ
ਲੁਧਿਆਣਾ, 22 ਅਪ੍ਰੈਲ : ਕੋਰੋਨਾ ਵਾਇਰਸ ਦੇ ਵਧ ਰਹੇ ਖ਼ਤਰੇ ਦਰਮਿਆਨ ਮੈਡੀਕਲ ਆਕਸੀਜਨ ਸਿਲੰਡਰ ਨੂੰ  ਲੈ ਕੇ ਦੇਸ਼ ਵਿਚ 'ਹਾਹਾਕਾਰ' ਵਾਲਾ ਮਹੌਲ ਬਣਦਾ ਨਜ਼ਰ ਆ ਰਿਹਾ ਹੈ | ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ  ਲੈ ਜਿੱਥੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਕੇਂਦਰ ਤੋਂ ਵਾਧੂ ਆਕਸੀਜਨ ਸਪਲਾਈ ਦੀ ਮੰਗ ਕੀਤੀ ਸੀ ਜਿਸ ਨੂੰ  ਕੇਂਦਰ ਵਲੋਂ ਕੁੱਝ ਹੱਦ ਤਕ ਪ੍ਰਵਾਨ ਕਰਦਿਆਂ ਆਕਸੀਜਨ ਦੀ ਸਪਲਾਈ ਵਿਚ ਵਾਧਾ ਕੀਤਾ ਗਿਆ ਹੈ, ਜਿਸ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਦਾ ਧਨਵਾਦ ਵੀ ਕੀਤਾ ਪਰ ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਕਸੀਜਨ ਸਪਲਾਈ ਦੀ ਰੁਕਾਵਟ ਲਈ ਹਰਿਆਣਾ ਅਤੇ ਯੂ.ਪੀ ਸਰਕਾਰਾਂ ਦੇ ਗਭੀਰ ਇਲਜ਼ਾਮ ਲਗਾਏ ਹਨ ਅਤੇ ਕਿਹਾ ਹੈ ਕਿ ਦੋਵੇਂ ਸੂਬੇ ਦਿੱਲੀ ਦੀ ਆਕਸੀਜਨ ਸਪਲਾਈ ਵਿਚ ਰੁਕਾਵਟ ਖੜੀ ਕਰ ਰਹੇ ਹਨ | ਸਿਸੋਦੀਆ ਨੇ ਤਾਂ ਪੈਰਾ-ਮਿਲਟ੍ਰੀ ਫ਼ੋਰਸ ਤਕ ਲਾਉਣ ਦੀ ਮੰਗ ਕਰਦਿਆਂ ਦਿੱਲੀ ਦੀ ਆਕਸੀਜਨ ਦੀ ਸਪਲਾਈ ਨੂੰ  ਯਕੀਨੀ ਬਣਾਉਣ ਤਕ ਦੀ ਅਪੀਲ ਕੀਤੀ ਹੈ |
ਜ਼ਿਕਰਯੋਗ ਹੈ ਕਿ ਦਿੱਲੀ ਵਿਚ ਆਕਸੀਜਨ ਸਪਲਾਈ ਨੂੰ  ਲੈ ਕੇ ਦੋ ਹਸਪਤਾਲਾਂ ਨੇ ਹਾਈਕੋਰਟ ਵਿਚ ਦਾਇਰ ਕੀਤੀ ਰਿੱਟ 'ਤੇ ਸਖ਼ਤ ਫ਼ੈਸਲਾ ਸੁਣਾਉਂਦਿਆਂ ਦਿੱਲੀ ਹਾਈਕੋਰਟ ਨੇ ਵੀਰਵਾਰ ਨੂੰ  ਕਿਹਾ ਕਿ ਜੇ ਦਿੱਲੀ ਵਿਚ ਆਕਸੀਜਨ ਸਪਲਾਈ ਰੋਕੀ ਜਾਂਦੀ ਹੈ ਤਾਂ ਇਸ ਦੇ ਲਈ ਜ਼ਿੰਮੇਦਾਰ ਅਫ਼ਸਰਾਂ ਨੂੰ  ਅਪਰਾਧੀ ਮੰਨਿਆ ਜਾਵੇਗਾ ਅਤੇ ਇਸ ਹੁਕਮ ਦਾ ਉਲੰਘਣ ਕੀਤਾ ਗਿਆ ਤਾਂ ਕਿ੍ਮਿਨਲ ਐਕਸ਼ਨ ਲਿਆ ਜਾਵੇਗਾ | ਹਾਈਕੋਰਟ ਨੇ ਕੇਂਦਰ ਨੂੰ  ਵੀ ਹੁਕਮ ਦਿਤਾ ਹੈ ਕਿ ਉਹ ਅਪਣੇ ਹੁਕਮਾਂ ਦਾ ਸਖ਼ਤੀ ਨਾਲ ਪਾਲਣਾ ਕਰਵਾਏ | ਜਸਟਿਸ ਵਿਪਨ ਸਿੰਘਵੀ ਅਤੇ ਜਸਟਿਸ ਰੇਖਾ ਪੱਲੀ ਨੇ ਕਿਹਾ, ਸਰਕਾਰ ਚਾਹੇ ਤਾਂ ਜ਼ਮੀਨ-ਅਸਮਾਨ ਇਕ ਕਰ ਸਕਦੀ ਹੈ | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement