ਗੁਜਰਾਤ ਦੀ ਕਾਂਡਲਾ ਬੰਦਰਗਾਹ ਤੋਂ 2000 ਕਰੋੜ ਰੁਪਏ ਦੀ 350 ਕਿਲੋ ਹੈਰੋਇਨ ਬਰਾਮਦ
Published : Apr 23, 2022, 12:17 am IST
Updated : Apr 23, 2022, 12:17 am IST
SHARE ARTICLE
image
image

ਗੁਜਰਾਤ ਦੀ ਕਾਂਡਲਾ ਬੰਦਰਗਾਹ ਤੋਂ 2000 ਕਰੋੜ ਰੁਪਏ ਦੀ 350 ਕਿਲੋ ਹੈਰੋਇਨ ਬਰਾਮਦ

ਕੱਛ, 22 ਅਪ੍ਰੈਲ : ਗੁਜਰਾਤ ਅਤਿਵਾਦੀ ਰੋਕੂ ਦਸਤੇ (ਏ.ਟੀ.ਐਸ.) ਅਤੇ ਮਾਲੀਆ ਖੁਫ਼ੀਆ ਡਾਇਰੈਕਟੋਰੇਟ (ਡੀ.ਆਰ.ਆਈ.) ਨੂੰ ਵੀਰਵਾਰ ਨੂੰ ਵੱਡੀ ਸਫ਼ਲਤਾ ਮਿਲੀ। ਏ.ਟੀ.ਐਸ. ਅਤੇ ਡੀ.ਆਰ.ਆਈ. ਨੇ ਸੂਬੇ ਦੇ ਕੱਛ ਜ਼ਿਲ੍ਹੇ ’ਚ ਕਾਂਡਲਾ ਬੰਦਰਗਾਹ ਕੋਲ ਸਟੇਸ਼ਨ ’ਤੇ ਇਕ ਸਾਂਝੀ ਮੁਹਿੰਮ ’ਚ ਵੀਰਵਾਰ ਨੂੰ ਛਾਪਾ ਮਾਰਿਆ। ਇਸ ਛਾਪੇਮਾਰੀ ’ਚ ਇਕ ਕੰਟੇਨਰ ਤੋਂ ਕਰੀਬ 350 ਕਿਲੋ ਹੈਰੋਇਨ ਮਿਲੀ। ਇਸ ਹੈਰੋਇਨ ਦੀ ਕੀਮਤ 2000 ਕਰੋੜ ਰੁਪਏ ਦੱਸੀ ਜਾ ਰਹੀ ਹੈ। ਏ.ਟੀ.ਐਸ. ਦੇ ਇਕ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿਤੀ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਸਤੰਬਰ ’ਚ ਰਾਜ ਦੇ ਮੁੰਦਰਾ ਬੰਦਰਗਾਹ ’ਤੇ 2 ਕੰਟੇਨਰਾਂ ਤੋਂ 21 ਹਜ਼ਾਰ ਕਰੋੜ ਰੁਪਏ ਦੀ 2,988 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਸੀ। ਜਿਸ ਦੇ ਕੁਝ ਮਹੀਨਿਆਂ ਬਾਅਦ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ।
ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਮੁਖਬਿਰ ਦੀ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਏ.ਟੀ.ਐਸ. ਦੇ ਅਧਿਕਾਰੀਆਂ ਨੇ ਡੀ.ਆਰ.ਆਈ. ਦੇ ਲੋਕਾਂ ਨਾਲ ਕਾਂਡਲਾ ਬੰਦਰਗਾਹ ਕੋਲ ਇਕ ਕੰਟੇਨਰ ਸਟੇਸ਼ਨ ’ਤੇ ਛਾਪਾ ਮਾਰਿਆ। ਇਸ ਕਾਰਵਾਈ ’ਚ 350 ਕਿਲੋਗ੍ਰਾਮ ਹੈਰੋਇਨ ਮਿਲੀ। ਕੌਮਾਂਤਰੀ ਬਾਜ਼ਾਰ ’ਚ ਇਹ ਹੈਰੋਇਨ 5 ਕਰੋੜ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵੇਚੀ ਜਾਂਦੀ ਹੈ। ਇਸ ਤੋਂ ਪਹਿਲਾਂ ਸਤੰਬਰ ’ਚ ਗੁਜਰਾਤ ’ਚ ਕੱਛ ਦੇ ਮੁੰਦਰਾ ਬੰਦਰਗਾਹ ’ਤੇ ਹੈਰੋਇਨ ਦੀ ਹੁਣ ਤਕ ਦੀ ਸਭ ਤੋਂ ਵੱਡੀ ਖੇਪ ਫੜੀ ਗਈ ਸੀ। ਮਾਲੀਆ ਖੁਫ਼ੀਆ ਡਾਇਰੈਕਟੋਰੇਟ (ਡੀ.ਆਰ.ਆਈ.) ਨੇ ਅਫ਼ਗ਼ਾਨਿਸਤਾਨ ਤੋਂ ਆਯਾਤ ਕੀਤੇ ਗਏ 2 ਕੰਟੇਨਰਾਂ ਤੋਂ 3 ਹਜ਼ਾਰ ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਕੌਮਾਂਤਰੀ ਬਾਜ਼ਾਰ ’ਚ ਇਸ ਦੀ ਕੀਮਤ 21 ਹਜ਼ਾਰ ਕਰੋੜ ਰੁਪਏ ਦੱਸੀ ਗਈ ਸੀ।     (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement