ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Published : Apr 23, 2022, 6:33 pm IST
Updated : Apr 23, 2022, 6:33 pm IST
SHARE ARTICLE
photo
photo

ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ

 

ਤਲਵੰਡੀ ਸਾਬੋ : ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੁੰਦੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ।

DeathDeath

 

ਇਸੇ ਕੜੀ ਵਿਚ ਅੱਜ ਤਲਵੰਡੀ ਸਾਬੋ ਦੇ ਪਿੰਡ ਭਾਗੀਬਾਂਦਰ ਵਿਖੇ ਕਣਕ ਦਾ ਝਾੜ ਘੱਟ ਨਿਕਲਣ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਘਰ ਵਿਚ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਬੀਰਬਲ ਸਿੰਘ (28) ਪੁੱਤਰ ਸਵ: ਸੁਖਦੇਵ ਸਿੰਘ ਵਜੋਂ ਹੋਈ ਹੈ।

 

DeathDeath

ਕਿਸਾਨ ਕੋਲ ਮਹਿਜ਼ 1 ਏਕੜ ਜ਼ਮੀਨ ਸੀ ਅਤੇ ਉਹ ਜ਼ਮੀਨ ਠੇਕੇ ’ਤੇ ਲੈ ਕੇ ਆਪਣਾ ਗੁਜ਼ਾਰਾ ਕਰਦਾ ਸੀ। ਪਿਛਲੇ ਸਮੇਂ ਦੌਰਾਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਨਰਮੇ ਦੀ ਫਸਲ ਅਤੇ ਕਣਕ ਦਾ ਝਾੜ ਘੱਟ ਨਿਕਲਣ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਕਿਸਾਨ ਦੇ ਸਿਰ ’ਤੇ ਲਗਭਗ 4 ਲੱਖ ਰੁਪਏ ਦਾ ਕਰਜ਼ਾ ਸੀ।

DeathDeath

ਜਾਣਕਾਰੀ ਅਨੁਸਾਰ ਬੀਰਬਲ ਸਿੰਘ ਦੇ ਵਿਆਹ ਨੂੰ ਸਿਰਫ਼ ਤਿੰਨ ਮਹੀਨੇ ਹੀ ਹੋਏ ਸਨ ਅਤੇ ਇਸ ਵਾਰ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਈ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨ ਸੀ, ਜਿਸ ਕਾਰਨ ਬੀਤੀ ਰਾਤ ਆਪਣੇ ਘਰ ਵਿਖੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement