ਨਹੀਂ ਬੰਦ ਹੋਣਗੀਆਂ ਮੋਟਰਸਾਈਕਲ ਰੇਹੜੀਆਂ, ਵਾਪਸ ਹੋਇਆ ਸਰਕਾਰੀ ਫਰਮਾਨ 
Published : Apr 23, 2022, 9:25 pm IST
Updated : Apr 23, 2022, 9:25 pm IST
SHARE ARTICLE
Motorcycle Rehri
Motorcycle Rehri

ਇਸ ਸਬੰਧ ਵਿਚ ਕਿਸੇ ਵੀ ਵਿਅਕਤੀ ਦਾ ਚਲਾਨ ਨਹੀਂ ਹੋਵੇਗਾ ਬਲਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ

 

ਚੰਡੀਗੜ੍ਹ  : ਟਰਾਂਸਪੋਰਟ ਵਿਭਾਗ ਵੱਲੋਂ ਅੱਜ ਮੋਟਰਸਾਈਕਲ ਰੇਹੜੀਆਂ ’ਤੇ ਪਾਬੰਦੀ ਲਾਉਣ ਦੇ ਫ਼ੈਸਲੇ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ। ਖ਼ਬਰ ਇਹ ਸਾਹਮਣੇ ਆਈ ਹੈ ਕਿ ਇਸ ਫੈਸਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਾਫ਼ੀ ਨਾਰਾਜ਼ ਹਨ। ਜਿਸ ਤੋਂ ਬਾਅਦ ਇਹ ਸਰਕਾਰੀ ਫਰਮਾਨ ਵਾਪਸ ਲੈ ਲਿਆ ਗਿਆ ਹੈ। ਏਡੀਜੀਪੀ ਨੇ ਇਕ ਪੱਤਰ ਜਾਰੀ ਕੀਤਾ ਹੈ ਜਿਸ ਵਿਚ ਲਿਖਿਆ ਗਿਆ ਹੈ ਕਿ ਜੋ ਜੁਗਾੜੂ ਰੇਹੜੀਆਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ ਉਸ ਨੂੰ ਹੁਣ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਜਾਵੇ। ਹੁਣ ਇਸ ਸਬੰਧ ਵਿਚ ਕਿਸੇ ਵੀ ਵਿਅਕਤੀ ਦਾ ਚਲਾਨ ਨਹੀਂ ਹੋਵੇਗਾ ਬਲਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਇਹ ਗੈਰਕਾਨੂੰਨੀ ਹਨ ਤੇ ਇਸ ਨਾਲ ਹਾਦਸੇ ਵਾਪਰਦੇ ਹਨ। 

file photo

 

ਜ਼ਿਕਰਯੋਗ ਹੈ ਕਿ ਟਰਾਂਸਪੋਰਟ ਵਿਭਾਗ ਨੇ ਲੋਕਾਂ ਵੱਲੋਂ ਮੋਟਰਸਾਈਕਲ ਜੋੜ ਕੇ ਬਣਾਈਆ ਗਈਆਂ ਜੁਗਾੜੂ ਰੇਹੜੀਆਂ ਉੱਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਸੀ। ਇਸ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ’ਤੇ ਲੋਕਾਂ ਵੱਲੋਂ ਸਵਾਲ ਚੁੱਕੇ ਗਏ ਸਨ ਕਿ ਇਸ ਨਾਲ ਉਨ੍ਹਾਂ ਦੇ ਰੁਜ਼ਗਾਰ ਖ਼ਤਮ ਹੋ ਜਾਣਗੇ। ਇਸ ਫ਼ੈਸਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਵੀ ‘ਆਪ’ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਸੀ ਪਰ ਹੁਣ ਇਹ ਸਰਕਾਰੀ ਫਰਮਾਨ ਵਾਪਸ ਲੈ ਲਿਆ ਗਿਆ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement