ਪੁਲਿਸ ਨੇ ਕਾਬੂ ਕੀਤਾ ਅੰਮ੍ਰਿਤਪਾਲ ਸਿੰਘ, 18 ਮਾਰਚ ਤੋਂ ਚੱਲ ਰਿਹਾ ਸੀ ਫਰਾਰ
Published : Apr 23, 2023, 8:04 am IST
Updated : Apr 23, 2023, 8:04 am IST
SHARE ARTICLE
photo
photo

ਅੰਮ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਦੇਰ ਰਾਤ ਪੰਜਾਬ ਪੁਲਿਸ ਨੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਸੀ

 

ਮੋਗਾ  - 18 ਮਾਰਚ ਤੋਂ ਫਰਾਰ ਚੱਲ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਾਪਲ ਸਿੰਘ ਨੂੰ ਮੋਗਾ ਦੇ ਗੁਰਦੁਆਰੇ ਤੋਂ ਫੜ ਲਿਆ ਗਿਆ ਹੈ। ਜਿਸ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ। ਅੰਮ੍ਰਿਤਪਾਲ ਸਿੰਘ ਨੂੰ ਸ਼ਨੀਵਾਰ ਦੇਰ ਰਾਤ ਪੰਜਾਬ ਪੁਲਿਸ ਨੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਸੀ। 

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਖ਼ਿਲਾਫ਼ ਐੱਨਐੱਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਅੰਮ੍ਰਿਤਪਾਲ ਪਿਛਲੇ 36 ਦਿਨਾਂ ਤੋਂ ਫਰਾਰ ਸੀ। ਅੰਮ੍ਰਿਤਪਾਲ ਨੇ ਆਪਣੇ ਇਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਸੀ। ਇਸ ਘਟਨਾ ਦੇ ਬਾਅਦ ਤੋਂ ਪੁਲਿਸ ਉਸ ਦੀ ਭਾਲ ਕਰ ਰਹੀ ਹੈ।

20 ਅਪ੍ਰੈਲ ਨੂੰ ਅੰਮ੍ਰਿਤਪਾਲ ਦੀ ਐੱਨ.ਆਰ.ਆਈ. ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕ ਲਿਆ ਸੀ। ਉਹ ਲੰਡਨ ਜਾ ਰਹੀ ਸੀ। ਕਿਰਨਦੀਪ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਕਿਰਨਦੀਪ ਨੂੰ ਛੱਡ ਦਿੱਤਾ ਗਿਆ।

ਪੰਜਾਬ ਪੁਲਿਸ ਨੇ ਟਵੀਟ ਕਰਕੇ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰ ਦਿੱਤੀ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਤੇ ਕੋਈ ਵੀ ਜਾਅਲੀ ਖ਼ਬਰ ਸਾਂਝੀ ਕਰਨ ਤੋਂ ਪਹਿਲਾ ਤਸਦੀਕ ਕਰਨ ਦੀ ਅਪੀਲ ਕੀਤੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement