Punjab News: ਜਲੰਧਰ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਦੀ ਕਾਰ ਹਾਦਸਾਗ੍ਰਸਤ; ਏਅਰਬੈਗ ਖੁੱਲ੍ਹਣ ਕਾਰਨ ਬਚੀ ਜਾਨ
Published : Apr 23, 2024, 3:26 pm IST
Updated : Apr 23, 2024, 3:39 pm IST
SHARE ARTICLE
Jalandhar Municipal Corporation Commissioner's car met with an accident
Jalandhar Municipal Corporation Commissioner's car met with an accident

ਗੌਤਮ ਜੈਨ ਚੰਡੀਗੜ੍ਹ ਵਿਚ ਅਧਿਕਾਰੀਆਂ ਦੀ ਮੀਟਿੰਗ ਵਿਚ ਜਾ ਰਹੇ ਸਨ

Punjab News:  ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਦੀ ਕਾਰ ਮੰਗਲਵਾਰ ਸਵੇਰੇ ਰੋਪੜ ਨੇੜੇ ਹਾਦਸਾਗ੍ਰਸਤ ਹੋ ਗਈ। ਕਾਰ ਦਾ ਏਅਰਬੈਗ ਖੁੱਲ੍ਹਣ ਕਾਰਨ ਗੌਤਮ ਜੈਨ ਨੂੰ ਸੱਟ ਨਹੀਂ ਲੱਗੀ। ਮਿਲੀ ਜਾਣਕਾਰੀ ਅਨੁਸਾਰ ਗੌਤਮ ਜੈਨ ਚੰਡੀਗੜ੍ਹ ਵਿਚ ਅਧਿਕਾਰੀਆਂ ਦੀ ਮੀਟਿੰਗ ਵਿਚ ਜਾ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ।

ਜਾਣਕਾਰੀ ਅਨੁਸਾਰ ਇਹ ਹਾਦਸਾ ਨਵਾਂ ਸ਼ਹਿਰ ਤੋਂ ਰੋਪੜ ਨੂੰ ਜਾਂਦੇ ਮੁੱਖ ਮਾਰਗ 'ਤੇ ਪਿੰਡ ਟੋਂਸਾ ਨੇੜੇ ਵਾਪਰਿਆ। ਜਿਥੇ ਸਰਕਾਰੀ ਗੱਡੀ ਫੁੱਟਪਾਥ 'ਤੇ ਲੱਗੀ ਰੇਲਿੰਗ ਨਾਲ ਟਕਰਾ ਗਈ। ਉਧਰ ਨਗਰ ਨਿਗਮ ਕਮਿਸ਼ਨਰ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਕਾਰ ਦੇ ਸਾਰੇ ਏਅਰਬੈਗ ਖੁੱਲ੍ਹ ਗਏ।

ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਦੇ ਡਰਾਈਵਰ ਅਤੇ ਉਸ ਦੇ ਗੰਨਮੈਨ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਦਾਖਲ ਕਰਵਾਇਆ ਗਿਆ। ਫਿਲਹਾਲ ਦੋਵਾਂ ਦੀ ਜਾਨ ਖਤਰੇ ਤੋਂ ਬਾਹਰ ਹੈ। ਪੂਰੀ ਘਟਨਾ ਦੀਆਂ ਕੁੱਝ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਦੱਸ ਦੇਈਏ ਕਿ ਰੋਪੜ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

(For more Punjabi news apart from Jalandhar Municipal Corporation Commissioner's car met with an accident, stay tuned to Rozana Spokesman)

 

Location: India, Punjab, Rup Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement