ਗੁਰਦਾਸਪੁਰ ਸੀਟ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ
Published : May 23, 2019, 9:53 am IST
Updated : May 23, 2019, 9:53 am IST
SHARE ARTICLE
Gurdaspur
Gurdaspur

ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅੱਜ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋ ਗਈ ਹੈ

ਚੰਡੀਗੜ੍ਹ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅੱਜ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋ ਗਈ ਹੈ। ਸੂਬੇ ਵਿਚ ਕੁੱਲ 278 ਉਮੀਦਵਾਰ ਹਨ। ਪਰ ਇਨ੍ਹਾਂ ਸਾਰੀਆਂ ਸੀਟਾਂ ਵਿਚੋਂ ਗੁਰਦਾਸਪੁਰ ਸੀਟ ਸਭ ਤੋਂ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਬੀਜੇਪੀ ਉਮੀਦਵਾਰ ਤੇ ਸੁਪਰਸਟਾਰ ਸੰਨੀ ਦਿਓਲ ਦੇ ਚੋਣ ਮੈਦਾਨ ਵਿਚ ਆ ਜਾਣ ਕਰਕੇ ਇਹ ਸੀਟ ਸਭ ਤੋਂ ਹਾਈ ਪ੍ਰੋਫਾਈਲ ਸੀਟ ਬਣ ਗਈ ਹੈ।

Sunny DeolSunny Deol

ਸੰਨੀ ਦਿਓਲ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਹੋ ਰਿਹਾ ਹੈ। ਇਨ੍ਹਾਂ ਦੋਵਾਂ ਉਮੀਦਵਾਰਾਂ ਵਿਚੋਂ ਇੱਕ ਪਾਸੇ ਸੰਨੀ ਖ਼ੁਦ ਦਾ ਸਟਾਰਡ, ਦੂਜਾ ਬੀਜੇਪੀ ਦਾ ਮੋਦੀ ਫੈਕਟਰ ਤੇ ਤੀਜਾ ਪਹਿਲਾ ਚਾਰ ਵਾਰ ਸਾਂਸਦ ਰਹਿ ਚੁੱਕੇ ਫਿਲਮ ਅਦਾਕਾਰ ਵਿਨੋਦ ਖੰਨਾ ਵੱਲੋਂ ਇਲਾਕੇ ਵਿਚ ਕਰਵਾਏ ਗਏ ਕੰਮ।

Sunil JakharSunil Jakhar

ਪਰ ਦੂਜੇ ਪਾਸੇ ਕਾਂਗਰਸ ਦੇ ਸੁਨੀਲ ਜਾਖੜ ਮੌਜੂਦਾ ਸਾਂਸਦ ਵੀ ਹਨ ਤੇ ਸੂਬਾ ਪ੍ਰਧਾਨ ਵੀ ਹਨ। ਹਾਲਾਂਕਿ ਇਸ ਸੀਟ 'ਤੇ ਵੱਖ-ਵੱਖ ਪਾਰਟੀਆਂ ਦੇ ਬੈਨਰ ਹੇਠ ਤੇ ਆਜ਼ਾਦ ਉਮੀਦਵਾਰਾਂ ਦੀ ਕੁੱਲ ਗਿਣਤੀ 15 ਹੈ, ਪਰ ਮੁੱਖ ਮੁਕਾਬਲਾ ਬੀਜੇਪੀ ਤੇ ਕਾਂਗਰਸ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement