ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਜੇਤੂ
Published : May 23, 2019, 2:40 pm IST
Updated : May 23, 2019, 3:06 pm IST
SHARE ARTICLE
Som Prakash
Som Prakash

ਕਾਂਗਰਸ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਹਰਾਇਆ

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋਣਾ ਸ਼ੁਰੂ ਹੋ ਗਿਆ ਹੈ। ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਸੋਮ ਪ੍ਰਕਾਸ਼ ਨੇ ਲਗਭਗ 50 ਹਜ਼ਾਰ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਸੋਮ ਪ੍ਰਕਾਸ਼ ਨੇ 4,01,313 ਵੋਟਾਂ ਹਾਸਲ ਕੀਤੀਆਂ ਹਨ ਅਤੇ ਦੂਜੇ ਨੰਬਰ 'ਤੇ ਰਹਿਣ ਵਾਲੇ ਕਾਂਗਰਸ ਦੇ ਡਾ. ਰਾਜ ਕੁਮਾਰ ਚੱਬੇਵਾਲ ਨੂੰ 3,56,284 ਵੋਟਾਂ ਪਈਆਂ।

Som Parkash & Dr. Rajkumar ChabbewalSom Parkash & Dr. Rajkumar Chabbewal

ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਸੀਟ ਤੋਂ ਅਕਾਲੀ-ਭਾਜਪਾ ਵੱਲੋਂ ਸੋਮ ਪ੍ਰਕਾਸ਼ ਅਤੇ ਕਾਂਗਰਸ ਵੱਲੋਂ ਰਾਜ ਕੁਮਾਰ ਚੱਬੇਵਾਲ ਚੌਧਰੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ। ਦੱਸ ਦੇਈਏ ਕਿ ਪਿਛਲੀ ਵਾਰ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਵਿਜੈ ਸਾਂਪਲਾ ਨੇ ਸਾਲ 2014 'ਚ ਕਾਂਗਰਸ ਦੇ ਮੋਹਿੰਦਰ ਸਿੰਘ ਨੂੰ 13,582 ਵੋਟਾਂ ਨਾਲ ਹਰਾਇਆ ਸੀ।

Som Parkash Som Parkash

ਵਿਜੈ ਸਾਂਪਲਾ ਨੂੰ 3,46,643 ਅਤੇ ਮੋਹਿੰਦਰ ਸਿੰਘ ਨੂੰ 3,33,061 ਵੋਟਾਂ ਮਿਲੀਆਂ ਸਨ। ਜਦਕਿ ਆਮ ਆਦਮੀ ਪਾਰਟੀ ਦੀ ਯਾਮਿਨੀ ਗੋਮਰ 2,13,388 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਵਾਰ ਪੰਜਾਬ 'ਚ 61.69 ਫ਼ੀਸਦੀ ਵੋਟਾਂ ਪਈਆਂ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement