ਨੰਦਗੜ੍ਹ ਕੋਟੜਾ ਵਿਖੇ ਗ੍ਰੰਥੀ ਸਿੰਘ ਨੇ ਕੀਤੀ 8 ਸਾਲਾਂ ਦੀ ਮਾਸੂਮ ਬੱਚੀ ਨਾਲ ਛੇੜਛਾੜ 
Published : May 23, 2021, 11:47 am IST
Updated : May 23, 2021, 3:35 pm IST
SHARE ARTICLE
File Photo
File Photo

ਵੱਖ -ਵੱਖ ਧਾਰਾਵਾਂ ਤਹਿਤ ਮਾਮਲਾ ਦਰਜ,  ਦੋਸ਼ੀ ਪੁਲਿਸ ਹਿਰਾਸਤ ਚ

ਬਠਿੰਡਾ - ਬਠਿੰਡਾ ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਨੰਦਗੜ੍ਹ ਕੋਟੜਾ ਵਿਖੇ 60 ਵਰ੍ਹਿਆਂ ਦੇ ਗ੍ਰੰਥੀ ਸਿੰਘ ਵੱਲੋਂ 8 ਸਾਲਾਂ ਦੀ ਮਾਸੂਮ ਬੱਚੀ ਨਾਲ ਛੇੜਛਾੜ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦਸਵੀਂ ਦਾ ਦਿਹਾੜਾ ਹੋਣ ਕਰਕੇ 8 ਸਾਲਾਂ ਬੱਚੀ ਤੇ ਉਸ ਦਾ ਚਾਚਾ ਗੁਰੂਘਰ ਆਏ ਸਨ ਤਾਂ ਉਸਦਾ ਚਾਚਾ ਗੁਰੂਘਰ ਵਿਖੇ ਸੇਵਾ ਕਰਨ ਲੱਗ ਗਿਆ ਤੇ ਬੱਚੀ ਖੇਡਦੀ ਖੇਡਦੀ ਗ੍ਰੰਥੀ ਸਿੰਘ ਦੀ ਰਿਹਾਇਸ਼ ਵੱਲ ਚਲੀ ਗਈ।

ਇਸ ਤੋਂ ਬਾਅਦ ਗ੍ਰੰਥੀ ਗੁਰਨਾਮ ਸਿੰਘ ਨੇ ਬੱਚੀ ਨੂੰ ਇਕੱਲਿਆਂ ਦੇਖ ਕੇ ਉਸ ਨਾਲ ਸਰੀਰਕ ਛੇੜਛਾੜ ਕੀਤੀ ਤਾਂ ਡਰਦੀ ਹੋਈ ਬੱਚੀ ਨੇ ਭੱਜ ਕੇ ਉਕਤ ਘਟਨਾ ਬਾਰੇ ਆਪਣੇ ਚਾਚੇ ਨੂੰ ਦੱਸਿਆ ਤਾਂ ਉਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਗੁਰਨਾਮ ਸਿੰਘ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ।

ਉਕਤ ਮਾਮਲੇ ਸਬੰਧੀ ਥਾਣਾ ਬਾਲਿਆਂਵਾਲੀ ਦੇ ਸਬ-ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਲੜਕੀ ਦੇ ਚਾਚਾ ਜਸਵੰਤ ਸਿੰਘ ਦੇ ਬਿਆਨਾਂ ਦੇ ਅਧਾਰਿਤ ਕੇਸ ਦੇ ਤਫਤੀਸ਼ੀ ਅਧਿਕਾਰੀ ਸਬ ਇੰਸਪੈਕਟਰ ਪਰਮਿੰਦਰ ਕੌਰ ਨੇ 354,ਪੋਸਕੋ ਆਦਿ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਹਵਾਲਾਤ ਚ ਬੰਦ ਕਰ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement