ਪੰਜਾਬ 'ਚ ਬਦਲੇ ਮੌਸਮ ਨੇ ਦਿਤੀ ਗਰਮੀ ਤੋਂ ਰਾਹਤ, ਅੱਜ ਵੀ ਰਹੇਗੀ ਬੱਦਲਵਾਈ 
Published : May 23, 2022, 1:30 pm IST
Updated : May 23, 2022, 1:30 pm IST
SHARE ARTICLE
Weather in Punjab
Weather in Punjab

ਦੇਰ ਰਾਤ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਤਾਪਮਾਨ ਵਿਚ ਆਈ ਗਿਰਾਵਟ 

ਮੁਹਾਲੀ : ਪੰਜਾਬ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ ਬਿਲਕੁਲ ਸਹੀ ਨਿਕਲੀ ਹੈ। ਗਰਮੀਆਂ ਦੇ ਪ੍ਰਕੋਪ ਦੇ ਵਿਚਕਾਰ ਠੰਡੀਆਂ ਹਵਾਵਾਂ ਅਤੇ ਮੀਂਹ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਉਨ੍ਹਾਂ ਨੂੰ ਠੰਡਕ ਦਾ ਅਹਿਸਾਸ ਕਰਵਾਇਆ ਹੈ। ਐਤਵਾਰ ਦੇਰ ਰਾਤ ਪੰਜਾਬ ਭਰ ਵਿੱਚ ਭਾਰੀ ਮੀਂਹ ਪਿਆ। ਭਾਵੇਂ ਥੋੜ੍ਹੇ ਸਮੇਂ ਲਈ ਮੀਂਹ ਪਿਆ ਪਰ ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਅੱਜ ਵੀ ਆਸਮਾਨ ਵਿੱਚ ਬੱਦਲ ਛਾਏ ਰਹਿਣ ਅਤੇ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ।

Weather AlertWeather 

ਮੀਂਹ ਤੋਂ ਬਾਅਦ ਸਵੇਰੇ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ। ਤਾਪਮਾਨ 30-31 ਡਿਗਰੀ ਸੈਲਸੀਅਸ ਤੋਂ ਸਿੱਧਾ 25 ਅਤੇ 25 ਡਿਗਰੀ ਸੈਲਸੀਅਸ 'ਤੇ ਆ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਦੁਪਹਿਰ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੱਕ ਚਲਾ ਜਾਵੇਗਾ। ਮੀਂਹ ਕਾਰਨ ਤਾਪਮਾਨ 8 ਡਿਗਰੀ ਤੱਕ ਡਿੱਗ ਗਿਆ ਹੈ।

RainRain

ਦਿਨ ਵੇਲੇ ਗਰਮੀ ਦੀ ਥਾਂ ਠੰਢੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਭਲਕੇ ਵੀ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਅਗੇਤੀ ਗਰਮੀ ਕਾਰਨ ਪਿਛਲੇ ਦਿਨਾਂ ਤੋਂ ਪਾਰਾ ਲਗਾਤਾਰ ਚੜ੍ਹ ਰਿਹਾ ਸੀ। ਇਸ ਦੌਰਾਨ ਪਾਰਾ 47 ਡਿਗਰੀ ਨੂੰ ਵੀ ਪਾਰ ਕਰ ਗਿਆ ਸੀ। ਇਸ ਦੇ ਨਾਲ ਹੀ ਮੌਸਮ ਵਿੱਚ ਹਲਕੀ ਠੰਢ ਕਾਰਨ ਲੋਕ ਏਸੀ ਦੀ ਘੱਟ ਵਰਤੋਂ ਕਰਨਗੇ ਅਤੇ ਬਿਜਲੀ ਦੀ ਮੰਗ ਵੀ ਘੱਟ ਹੋਵੇਗੀ। ਮੀਂਹ ਕਾਰਨ ਬਿਜਲੀ ਨੂੰ ਲੈ ਕੇ ਸਰਕਾਰ 'ਤੇ ਦਬਾਅ ਵੀ ਘੱਟ ਹੋਵੇਗਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement