Abohor News: ਪੱਥਰੀ ਤੋਂ ਤੰਗ ਆ ਕੇ ਵਿਦਿਆਰਥਣ ਨੇ ਗਲ ਲਗਾਈ ਮੌ+ਤ
Published : May 23, 2024, 3:38 pm IST
Updated : May 23, 2024, 3:38 pm IST
SHARE ARTICLE
Abohor girl Suicide News in punjabi
Abohor girl Suicide News in punjabi

Abohor News: ਸਵੇਰੇ ਪਿਓ ਦਵਾਈ ਦੇ ਕੇ ਕੰਮ 'ਤੇ ਗਿਆ ਸੀ

Abohor girl Suicide News in punjabi : ਅਬੋਹਰ ਦੇ ਸੁਭਾਸ਼ ਨਗਰ 'ਚ 11ਵੀਂ ਜਮਾਤ ਦੀ ਵਿਦਿਆਰਥਣ ਨੇ ਸ਼ੱਕੀ ਕਾਰਨਾਂ ਕਰਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਵਿਦਿਆਰਥਣ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਥਾਣਾ ਸਿਟੀ 2 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਪੱਥਰੀ ਕਾਰਨ ਦਰਦ ਹੋਣ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ।

ਇਹ ਵੀ ਪੜ੍ਹੋ: PM Modi Punjab Rally: ਪੰਜਾਬ 'ਚ PM ਨਰਿੰਦਰ ਮੋਦੀ ਦੀ ਰੈਲੀ, ਕੈਪਟਨ ਅਮਰਿੰਦਰ ਸਿੰਘ ਨਹੀਂ ਹੋਣਗੇ ਸ਼ਾਮਲ

ਜਾਣਕਾਰੀ ਮੁਤਾਬਕ ਮ੍ਰਿਤਕ ਮੰਜੂ ਦੇ ਪਿਤਾ ਰਾਕੇਸ਼ ਨੇ ਦੱਸਿਆ ਕਿ ਉਸ ਦੀ ਬੇਟੀ 11ਵੀਂ ਕਲਾਸ 'ਚ ਪੜ੍ਹਦੀ ਹੈ, ਉਸ ਨੂੰ ਪਿਛਲੇ ਕਾਫੀ ਸਮੇਂ ਤੋਂ ਪੇਟ 'ਚ ਪੱਥਰੀ ਦੀ ਸਮੱਸਿਆ ਸੀ, ਜਿਸ ਕਾਰਨ ਉਹ ਅਕਸਰ ਦਰਦ ਤੋਂ ਪ੍ਰੇਸ਼ਾਨ ਰਹਿੰਦੀ ਹੈ। ਸਵੇਰੇ ਉਹ ਉਸ ਨੂੰ ਦਵਾਈ ਦੇ ਕੇ ਕੰਮ 'ਤੇ ਚਲਾ ਗਿਆ।

ਇਹ ਵੀ ਪੜ੍ਹੋ: Russian Girl Purse Stolen News: ਸ਼ਰਮਸਾਰ ਕਰਨ ਵਾਲੀ ਖਬਰ, ਪੰਜਾਬ ਘੁੰਮਣ ਆਈ ਰਸ਼ੀਅਨ ਲੜਕੀ ਨਾਲ ਹੋਈ ਲੁੱਹ-ਖੋਹ, ਪਰਸ ਹੋਇਆ ਚੋਰੀ

ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ
ਦੁਪਹਿਰ ਬਾਅਦ ਜਦੋਂ ਉਸ ਦੇ ਛੋਟੇ ਭਰਾ ਅਤੇ ਗੁਆਂਢੀ ਨੇ ਘਰ ਜਾ ਕੇ ਮੰਜੂ ਨੂੰ ਫਾਹੇ ਨਾਲ ਲਟਕਦੀ ਦੇਖਿਆ ਤਾਂ ਉਨ੍ਹਾਂ ਤੁਰੰਤ ਉਸ ਨੂੰ ਹੇਠਾਂ ਉਤਾਰ ਕੇ ਸਰਕਾਰੀ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇੱਥੇ ਹਸਪਤਾਲ ਦੇ ਡਾਕਟਰ ਰੌਬਿਨ ਨੇ ਦੱਸਿਆ ਕਿ ਜਦੋਂ ਬੱਚੀ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਹ ਮਰ ਚੁੱਕੀ ਸੀ ਪਰ ਉਸ ਦੀ ਗਰਦਨ 'ਤੇ ਕੁਝ ਨਿਸ਼ਾਨ ਸਨ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from PM Narendra Modi's rally in Punjab News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement