PM Modi Punjab Visit: ਕਿਸਾਨ ਜਥੇਬੰਦੀਆਂ ਪ੍ਰਧਾਨ ਮੰਤਰੀ ਨੂੰ ਅੱਜ ਪੰਜਾਬ ਪੁੱਜਣ ’ਤੇ ਸਵਾਲ ਪੁਛਣ ਲਈ ਅੜੀਆਂ
Published : May 23, 2024, 7:20 am IST
Updated : May 23, 2024, 7:20 am IST
SHARE ARTICLE
Sarwan Singh Pandher
Sarwan Singh Pandher

ਪੁਲਿਸ ਵਲੋਂ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਦੀ ਆਗਿਆ ਦੇਣ ਤੋਂ ਸਾਫ਼ ਨਾਂਹ

PM Modi Punjab Visit:  ਪੰਜਾਬ ’ਚ ਜਿਥੇ ਇਕ ਪਾਸੇ ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ, ਉਥੇ ਹੁਣ ਪੰਜਾਬ ਦੌਰੇ ’ਤੇ ਪਹੁੰਚਣ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਤੋਂ ਸਵਾਲ ਪੁਛਣ ਅਤੇ ਜਵਾਬ ਨਾ ਦੇਣ ’ਤੇ ਵਿਰੋਧ ਪ੍ਰਦਰਸ਼ਨ ਦੇ ਫ਼ੈਸਲੇ ’ਤੇ ਅੜ ਗਏ ਹਨ। ਸੰਯੁਕਤ ਕਿਸਾਨ ਮੋਰਚਾ ਅਤੇ ਗ਼ੈਰ ਰਾਜਨੀਤਕ ਮੋਰਚੇ ਨਾਲ ਸਬੰਧਤ 40 ਤੋਂ ਵੱਧ ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਮੋਦੀ ਦਾ ਪੰਜਾਬ ਪੁੱਜਣ ’ਤੇ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ। ਕਿਸਾਨ ਮਹਾਂ ਪੰਚਾਇਤ ’ਚ ਬੀਤੇ ਦਿਨ ਬਲਬੀਰ ਸਿੰਘ ਰਾਜੇਵਾਲ ਨੇ ਵੀ ਹਰ ਹਾਲਤ ’ਚ ਸ਼ਾਂਤਮਈ ਵਿਰੋਧ ਦਾ ਐਲਾਨ ਕੀਤਾ ਸੀ।

ਉਧਰ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ’ਚ 23 ਮਈ ਦੀ ਪ੍ਰਧਾਨ ਮੰਤਰੀ ਦੀ ਚੋਣ ਰੈਲੀ ਤੋਂ ਪਹਿਲਾਂ ਪੁਲਿਸ ਤੋਂ ਸਵਾਲ ਪੁਛਣ ਲਈ ਆਗਿਆ ਮੰਗੀ ਜਾ ਰਹੀ ਹੈ। ਪਰ ਪੁਲਿਸ ਦੇ ਉਚ ਅਧਿਕਾਰੀ ਸਾਫ਼ ਨਾਂਹ ਕਰ ਰਹੇ ਹਨ। ਇਸ ਨਾਲ ਟਕਰਾਅ ਵਾਲੀ ਸਥਿਤੀ ਬਣ ਰਹੀ ਹੈ। ਪੁਲਿਸ ਅਧਿਕਾਰੀ ਅਪਣੀ ਬੇਵਸੀ ਪ੍ਰਗਟ ਕਰਦੇ ਹੋਏ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਤੋਂ ਸਵਾਲ ਪੁਛਣ ਦੀ ਗੱਲ ਤਾਂ ਦੂਰ ਰੈਲੀ ਵਾਲੀ ਥਾਂ ਦੇ ਆਸ ਪਾਸ ਦੇ ਖੇਤਰਾਂ ’ਚ ਵੀ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਦੀ ਆਗਿਆ ਨਹੀਂ ਦਿਤੀ ਜਾਵੇਗੀ।

ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਭਾਵੇਂ ਪੁਲਿਸ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਦੀ ਆਗਿਆ ਨਹੀਂ ਦੇ ਰਹੀ ਪਰ ਉਹ ਪੁਲਿਸ ਰੋਕਾਂ ਦੇ ਬਾਵਜੂਦ ਕਾਫ਼ਲਿਆਂ ਦੇ ਰੂਪ ’ਚ ਪ੍ਰਧਾਨ ਮੰਤਰੀ ਦੇ ਰੈਲੀ ਸਥਾਨ ਵਲ ਅਪਣੇ ਸਵਾਲ ਪੁਛਣ ਦੇ ਪ੍ਰੋਗਰਾਮ ਤਹਿਤ ਜ਼ਰੂਰ ਅੱਗੇ ਵਧਣਗੇ। ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਦੀ ਗਾਰੰਟੀ ਦੇ ਕਾਨੂੰਨ ਅਤੇ ਹਰਿਆਣਾ ਬਾਰਡਰ ’ਤੇ ਕਿਸਾਨਾਂ ਉਪਰ ਹੋਏ ਅਤਿਆਚਾਰਾਂ ਦਾ ਪ੍ਰਧਾਨ ਮੰਤਰੀ ਤੋਂ ਜਵਾਬ ਲੈਣਾ ਜ਼ਰੂਰੀ ਹੈ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਪੁਲਿਸ ਲਈ ਵੀ ਵੱਡੀ ਮੁਸ਼ਕਲ ਬਣੀ ਹੋਈ ਹੈ।

 

Tags: pm modi

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement