Bathinda Suicide News : ਬਠਿੰਡਾ ’ਚ ਮਜ਼ਦੂਰ ਨੇ ਵਾਟਰ ਵਰਕਸ ਵਾਲੀ ਡਿੱਗੀ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ 

By : BALJINDERK

Published : May 23, 2024, 1:24 pm IST
Updated : May 23, 2024, 1:24 pm IST
SHARE ARTICLE
ਮ੍ਰਿਤਕ ਗੁਰਦਾਸ ਸਿੰਘ (45)
ਮ੍ਰਿਤਕ ਗੁਰਦਾਸ ਸਿੰਘ (45)

Bathinda Suicide News : ਆਰਥਿਕ ਤੰਗੀ ਦੇ ਚੱਲਦਿਆਂ ਰਹਿੰਦਾ ਸੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ

 Bathinda Suicide News : ਸੰਗਤ ਮੰਡੀ- ਪਿੰਡ ਤਿਉਣਾ ਵਿਖੇ ਇਕ ਗਰੀਬ ਮਜ਼ਦੂਰ ਨੇ ਵਾਟਰ ਵਰਕਸ ਵਾਲੀ ਡਿੱਗੀ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਲਈ। ਕਰ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸ ਸਿੰਘ (45) ਪੁੱਤਰ ਕਰਨੈਲ ਸਿੰਘ ਵੱਲੋਂ ਅੱਜ ਸਵੇਰੇ ਛੇ ਵਜੇ ਦੇ ਕਰੀਬ ਪਿੰਡ ਦੇ ਵਾਟਰ ਵਰਕਸ ਦੀ ਪਾਣੀ ਵਾਲੀ ਡਿੱਗੀ ਵਿਚ ਛਾਲ ਮਾਰ ਦਿੱਤੀ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਦਾਸ ਸਿੰਘ ਦੀ ਲੜਕੀ ਜੋ ਕਿ ਬਚਪਨ ਤੋਂ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ, ਦੇ ਇਲਾਜ ਲਈ ਉਹ ਸਾਰਾ ਦਿਨ ਉਸ ਨੂੰ ਗੋਦੀ ਚੁੱਕ ਕੇ ਥਾਂ-ਥਾਂ ਭਟਕਦਾ ਰਹਿੰਦਾ ਸੀ। ਆਪਣੀ ਲੜਕੀ ਦੇ ਇਲਾਜ ਲਈ ਇਧਰ-ਉਧਰ ਜਾਣ ਕਾਰਨ ਗੁਰਦਾਸ ਸਿੰਘ ਦਾ ਕੱਪੜੇ ਸਿਲਾਈ ਦਾ ਕੰਮ ਵੀ ਠੱਪ ਹੋ ਗਿਆ ਜਿਸ ਕਾਰਨ ਉਹ ਆਰਥਿਕ ਤੌਰ ’ਤੇ ਬਹੁਤ ਹੀ ਕਮਜ਼ੋਰ ਹੋ ਗਿਆ। ਇਸ ਕਰਕੇ ਉਹ ਪਿਛਲੇ ਲੰਮੇ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਜਿਸ ਦੇ ਚੱਲਦਿਆਂ ਉਸ ਨੇ ਇਹ ਕਦਮ ਚੁੱਕ ਲਿਆ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਧੀ ਅਤੇ ਪੁੱਤਰ ਛੱਡ ਗਿਆ ਹੈ।

(For more news apart from laborer committed suicide by jumping into a water works In Bathinda News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement