Jang-e-Azadi Memorial case: ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ
Published : May 23, 2024, 6:24 pm IST
Updated : May 23, 2024, 6:28 pm IST
SHARE ARTICLE
One more accused surrendered before VB in Jang-e-Azadi Memorial case
One more accused surrendered before VB in Jang-e-Azadi Memorial case

Jang-e-Azadi Memorial case: ਹੋਰਾਂ ਸਮੇਤ ਬਾਕੀ ਭਗੌੜੇ ਮੁਲਜ਼ਮਾਂ ਦੀ ਕੀਤੀ ਜਾ ਰਹੀ ਭਾਲ

One more accused surrendered before VB in Jang-e-Azadi Memorial case: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੇਕੇਦਾਰ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ:  Punjab Vigilance : ਵਿਜੀਲੈਂਸ ਵਲੋਂ ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਇਸੇ ਕੇਸ ਨਾਲ ਸਬੰਧਤ ਵੀਰਵਾਰ ਨੂੰ, ਇਕ ਹੋਰ ਮੁਲਜ਼ਮ ਪਰਮਜੀਤ ਸਿੰਘ ਕਾਰਜਕਾਰੀ ਇੰਜੀਨੀਅਰ (ਸੇਵਾਮੁਕਤ), ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਸ਼ਾਖਾ-2, ਜਲੰਧਰ, ਜੋ ਕਿ ਭਾਈ ਬੰਨੋਜੀ ਨਗਰ, ਜਲੰਧਰ ਦਾ ਰਹਿਣ ਵਾਲਾ ਹੈ, ਨੇ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਦਫਤਰ ਵਿਖੇ ਆਤਮ ਸਮਰਪਣ ਕਰ ਦਿੱਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕਰਨ ਉਪਰੰਤ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Election Commission News: ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਵਲੋਂ ਦਰਜ ਮਾਮਲੇ 'ਚ ਮੁੱਖ ਸਕੱਤਰ ਤੋਂ ਮੰਗੀ ਰਿਪੋਰਟ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਯਾਦਗਾਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਆਈ.ਪੀ.ਸੀ. ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਸਮੇਤ 13(2) ਦੇ ਤਹਿਤ ਕੇਸ ਨੰ. 9 ਮਿਤੀ 22.05.2024 ਨੂੰ ਬਿਓਰਿਆਂ ਸੇ ਥਾਣਾ, ਜਲੰਧਰ ਰੇਂਜ ਵਿਖੇ ਦਰਜ ਕੀਤਾ ਗਿਆ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਕੇਸ ਵਿਛ ਵਿਨੈ ਬੁਬਲਾਨੀ, ਆਈ.ਏ.ਐਸ ਅਤੇ ਹੋਰਾਂ ਸਮੇਤ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਕਿਉਂਕਿ ਉਨ੍ਹਾਂ ਦੇ ਰਿਹਾਇਸ਼ਾਂ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from  One more accused surrendered before VB in Jang-e-Azadi Memorial case, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement