Punjab Weather Update: ਗਰਮੀ ਨੇ ਕੱਢੇ ਪੰਜਾਬੀਆਂ ਦੇ ਵੱਟ, ਲੋਕ ਕਰ ਰਹੇ ਠੰਢੀਆਂ ਚੀਜ਼ਾਂ ਦਾ ਸੇਵਨ
Published : May 23, 2024, 1:32 pm IST
Updated : May 23, 2024, 1:32 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਦੁਪਹਿਰ ਸਮੇਂ ਬਾਜ਼ਾਰਾਂ ਵਿਚ ਹੁੰਦਾ ਸੰਨਾਟਾ

Punjab Weather Update News in punjabi : ਪੰਜਾਬ ਭਰ 'ਚ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ, ਗਰਮੀ ਦੀ ਲਹਿਰ ਕਾਰਨ ਬਾਜ਼ਾਰਾਂ 'ਚ ਸੰਨਾਟਾ ਛਾਇਆ ਹੋਇਆ ਹੈ ਪਰ ਗਰਮੀ ਤੋਂ ਰਾਹਤ ਪਾਉਣ ਲਈ ਲੋਕ ਜੂਸ, ਕੋਲਡ ਡਰਿੰਕਸ ਖਰੀਦ ਰਹੇ ਹਨ ਅਤੇ ਹੋਰ ਪਦਾਰਥਾਂ ਦਾ ਸੇਵਨ ਕਰ ਰਹੇ ਹਨ, ਇਸ ਦੌਰਾਨ ਫਾਜ਼ਿਲਕਾ ਦੇ ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਬਾਜ਼ਾਰ ਵਿੱਚ ਵਿਕ ਰਹੇ ਜੂਸ ਅਤੇ ਹੋਰ ਪਦਾਰਥਾਂ ਦੇ ਸੈਂਪਲ ਲੈਣ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਸ਼ਰੇਆਮ ਚੱਲ ਰਹੀ ਸੀ ਸੱਟਾਬਾਜ਼ੀ, ਪੁਲਿਸ ਨੇ ਮਾਰਿਆ ਛਾਪਾ, 9 ਵਿਅਕਤੀ ਕਾਬੂ 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਸਿਵਲ ਸਰਜਨ ਡਾ:.ਚੰਦਰਸ਼ੇਖਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਐਸ.ਐਮ.ਓਜ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ, ਜਿਸ ਦੌਰਾਨ ਹੀਟ ਵੇਵ ਵਾਰਡਾਂ ਨੂੰ ਲੈ ਕੇ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਪੈ ਰਹੀ ਭਿਆਨਕ ਗਰਮੀ, 46.6 ਡਿਗਰੀ ਤੱਕ ਪਹੁੰਚਿਆ ਤਾਪਮਾਨ

ਬਹੁਤ ਜ਼ਰੂਰੀ ਕੰਮਾਂ ਲਈ ਘਰ ਤੋਂ ਬਾਹਰ ਨਿਕਲੋ
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਹੀਟ ਵੇਵ ਵਾਰਡਾਂ ਲਈ 22 ਬੈੱਡ ਤਿਆਰ ਕੀਤੇ ਗਏ ਹਨ ਅਤੇ ਲੋਕਾਂ ਨੂੰ ਵੀ ਗਰਮੀ ਤੋਂ ਬਚਣ ਲਈ ਬਾਹਰ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ ਲੋਕਾਂ ਨੂੰ 10 ਤੋਂ ਸ਼ਾਮ 5 ਵਜੇ ਤੱਕ ਜ਼ਰੂਰੀ ਕੰਮਾਂ ਲਈ ਹੀ ਘਰਾਂ ਤੋਂ ਬਾਹਰ ਆਉਣਾ ਚਾਹੀਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗਰਮੀ ਦੀ ਲਹਿਰ ਬਾਰੇ ਅਪੀਲ
ਸਿਵਲ ਸਰਜਨ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਗਰਮੀ ਕਾਰਨ ਕਿਸੇ ਵਿਅਕਤੀ ਨੂੰ ਸੜਕ 'ਤੇ ਡਿੱਗਿਆ ਦੇਖਦਾ ਹੈ ਤਾਂ ਪਹਿਲਾਂ ਉਸ ਨੂੰ ਛਾਂ 'ਤੇ ਲੈ ਕੇ ਜਾਵੇ ਅਤੇ ਫਿਰ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ। ਸਿਵਲ ਸਰਜਨ ਨੇ ਦੱਸਿਆ ਕਿ ਹਾਲ ਹੀ ਵਿੱਚ ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਪੀਣ ਵਾਲੇ ਕੋਲਡ ਡਰਿੰਕਸ, ਜੂਸ ਅਤੇ ਹੋਰ ਪਦਾਰਥਾਂ ਦੀ ਸਿਹਤ ਨਾਲ ਖਿਲਵਾੜ ਨਾ ਕੀਤਾ ਜਾਵੇ। 

(For more Punjabi news apart from Punjab Weather Update News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement