ਮੁੱਖ ਮੰਤਰੀ ਨੇ ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਨਿੱਬਰ ਦੀ ਵੱਡੀ ਭੈਣ ਦੇ ਦੇਹਾਂਤ ’ਤੇ ਦੁੱਖ ਪ੍ਰਗ
Published : Jun 23, 2021, 1:06 am IST
Updated : Jun 23, 2021, 1:06 am IST
SHARE ARTICLE
image
image

ਮੁੱਖ ਮੰਤਰੀ ਨੇ ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਨਿੱਬਰ ਦੀ ਵੱਡੀ ਭੈਣ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 22 ਜੂਨ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਹਿੰਦਸਤਾਨ ਟਾਈਮਜ਼’ ਦੇ ਐਸਿਸਟੈਂਟ ਐਡੀਟਰ ਗੁਰਪ੍ਰੀਤ ਸਿੰਘ ਨਿੱਬਰ ਦੀ ਵੱਡੀ ਭੈਣ ਪ੍ਰਵੀਨ ਕੌਰ ਦੀ ਹਾਲ ਵਿਚ ਹੋਈ ਮੌਤ ਉੱਤੇ ਅਫ਼ਸੋਸ ਜ਼ਾਹਰ ਕੀਤਾ ਹੈ। ਉਹ 52 ਵਰਿ੍ਹਆਂ ਦੇ ਸਨ ਜੋ ਲੰਮਾ ਸਮਾਂ ਬੀਮਾਰ ਰਹਿਣ ਉਪਰੰਤ ਚੱਲ ਵਸੇ। ਉਹ ਅਪਣੇ ਪਿੱਛੇ ਮਾਤਾ, ਇਕ ਭੈਣ ਅਤੇ ਇਕ ਭਰਾ ਛੱਡ ਗਏ ਹਨ। ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, “ਮੈਂ ਤੁਹਾਡੀ ਭੈਣ ਦੀ ਮੌਤ ਬਾਰੇ ਜਾਣ ਕੇ ਡੂੰਘਾ ਦੁੱਖ ਹੋਇਆ ਹੈ ਜੋ ਅਸਹਿ ਅਤੇ ਅਕਹਿ ਸਦਮਾ ਹੈ।”
ਸ਼ੋਕਗ੍ਰਸਤ ਪਰਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਅਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਪ੍ਰਵੀਨ ਕੌਰ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟਾਉਂਦੇ ਹੋਏ ਪਰਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ। ਪਰਵਾਰਕ ਸੂਤਰਾਂ ਮੁਤਾਬਕ ਭੋਗ ਅਤੇ ਅੰਤਮ ਅਰਦਾਸ 26 ਜੂਨ (ਸਨਿਚਰਵਾਰ) ਨੂੰ ਫ਼ੇਜ-3ਬੀ1, ਮੁਹਾਲੀ ਵਿਖੇ ਸਥਿਤ ਗੁਰਦੁਆਰਾ ਸਾਚਾ ਧਨ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤਕ ਹੋਵੇਗੀ।  
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement