‘ਆਪ' ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਦਿਹਾਂਤ, ਸੀਨੀਅਰ ਆਗੂਆਂ ਨੇ ਪ੍ਰਗਟਾਇਆ ਦੁੱਖ
Published : Jun 23, 2022, 7:27 am IST
Updated : Jun 23, 2022, 7:27 am IST
SHARE ARTICLE
AAP State Secretary Gagandeep Chadha is no more
AAP State Secretary Gagandeep Chadha is no more

ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਸੀਨੀਅਰ ਆਗੂਆਂ ਨੇ ਗਗਨਦੀਪ ਚੱਢਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਸਿੰਘ ਚੱਢਾ ਪਿਛਲੇ ਲੰਬੇ ਸਮੇਂ ਤੋਂ ਦਿਲ ਦੀ ਬੀਮਾਰੀ ਤੋਂ ਪੀੜਤ ਸਨ , ਜਿਨ੍ਹਾਂ ਨੇ ਪਿਛਲੇ ਸਾਲ ਹੀ ਦਿੱਲੀ ਦੇ ਏਮਜ਼ ਹਸਪਤਾਲ ਤੋਂ ਦਿਲ ਦੀ ਸਰਜਰੀ ਕਰਵਾਈ ਸੀ। ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਸੀਨੀਅਰ ਆਗੂਆਂ ਨੇ ਗਗਨਦੀਪ ਚੱਢਾ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

TweetTweet

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, “ਬੇਹੱਦ ਦੁੱਖਦਾਈ ਖਬਰ..। ਯਕੀਨ ਨਹੀਂ ਹੋ ਰਿਹਾ ਕਿ ਆਮ ਆਦਮੀ ਪਾਰਟੀ ਦੇ ਸਾਡੇ ਸਾਥੀ, ਜੁਝਾਰੂ ਵਲੰਟੀਅਰ, ਪੰਜਾਬ ‘ਚ ਸਾਡਾ ਸੰਗਠਨ ਬਣਾਉਣ ‘ਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਸਾਡੇ ਵਿੱਚਕਾਰ ਨਹੀਂ ਰਹੇ..ਇਸ ਘੜੀ 'ਚ ਪੂਰੀ ਪਾਰਟੀ ਪਰਿਵਾਰ ਨਾਲ ਹੈ...। ਵਾਹਿਗੁਰੂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖਸ਼ੇ”।

TweetTweet

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਗਗਨਦੀਪ ਸਿੰਘ ਚੱਢਾ ਦੇ ਬੇਵਕਤੀ ਦਿਹਾਂਤ 'ਤੇ ਬਹੁਤ ਹੀ ਸਦਮੇ ਵਿਚ ਅਤੇ ਦੁਖੀ ਹਾਂ। ਪੰਜਾਬ ਵਿਚ 'ਆਪ' ਦੇ ਸੰਗਠਨ ਨੂੰ ਬਣਾਉਣ ਵਿਚ ਉਹਨਾਂ ਦੇ ਯੋਗਦਾਨ ਅਤੇ ਲੋਕਾਂ ਦੀ ਸੇਵਾ ਲਈ ਉਹਨਾਂ ਦੇ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਹਨਾਂ ਦੇ ਪਰਿਵਾਰ ਨਾਲ ਹਮਦਰਦੀ। ਵਿਛੜੀ ਰੂਹ ਨੂੰ ਅਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ”।

TweetTweet

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਲਿਖਿਆ, “ਮੇਰਾ ਸਾਥੀ ਅਤੇ ਭਰਾ ਗਗਨ ਚੱਢਾ ਬਹੁਤ ਜਲਦੀ ਚਲਾ ਗਿਆ। ਸਾਡੇ ਪੰਜਾਬ ਦੀ ਜਿੱਤ ਦਾ ਅਣਗਿਣਤ ਹੀਰੋ, ਗੰਭੀਰ ਡਾਕਟਰੀ ਸਥਿਤੀ ਦੇ ਬਾਵਜੂਦ ਨਿਰਸਵਾਰਥ ਅਤੇ ਚੁੱਪਚਾਪ ਪਾਰਟੀ ਲਈ ਕੰਮ ਕੀਤਾ। ਮੈਨੂੰ ਮਾਫ਼ ਕਰੀਂ ਵੀਰੇ, ਅਸੀਂ ਤੈਨੂ ਬਚਾ ਨਾ ਸਕੇ”।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement