‘ਆਪ’ ਦੇ ਚੀਫ਼ ਵ੍ਹਿਪ ਬਲਜਿੰਦਰ ਕੌਰ ਨੂੰ ਸਕੱਤਰੇਤ ’ਚ ਮਿਲੇਗਾ ਕਮਰਾ
Published : Jun 23, 2023, 12:33 pm IST
Updated : Jun 23, 2023, 12:33 pm IST
SHARE ARTICLE
photo
photo

ਪੰਜਾਬ ਸਕੱਤਰੇਤ ਦੀ ਚੌਥੀ ਮੰਜ਼ਿਲ ’ਤੇ ਹੋਵੇਗਾ ਚੀਫ਼ ਵ੍ਹਿਪ ਦਾ ਦਫ਼ਤਰ

 

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਆਪ ਦੇ ਚੀਫ਼ ਵ੍ਹਿਪ ਬਲਜਿੰਦਰ ਕੌਰ ਨੂੰ ਪੰਜਾਬ ਸਕੱਤਰੇਤ ’ਚ ਕਮਰਾ ਦਿਤਾ ਜਾ ਰਿਹਾ ਹੈ ‘ਆਪ’ ਦੇ ਚੀਫ਼ ਵ੍ਹਿਪ ਦਾ ਕਮਰਾ ਪੰਜਾਬ ਸਕੱਤਰੇਤ ਦੀ ਚੌਥੀ ਮੰਜ਼ਿਲ ’ਤੇ ਹੋਵੇਗਾ ਜਿਸ ਨੂੰ ਤਿਆਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਚੀਫ਼ ਵ੍ਹਿਪ ਦੇ ਦਫ਼ਤਰ ਚ ਸਟਾਫ ਵੀ ਤਾਇਨਾਤ ਕਰ ਦਿਤਾ ਗਿਆ ਹੈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੀਫ਼ ਵ੍ਹਿਪ ਦਾ ਕਮਰਾ ਤਿਆਰ ਕਰਨ ਨੂੰ ਕੁਝ ਦਿਨ ਲੱਗਣਗੇ ਪਰ ਉਹਨਾਂ ਦੇ ਦਫ਼ਤਰ ਲਈ ਪੀ. ਏ. ਅਤੇ ਇਕ ਹੋਰ ਸਟਾਫ਼ ਮੈਂਬਰ ਤਾਇਨਾਤ ਕਰ ਦਿਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ਮਹੀਨੇ ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਹੋਈ ਕੈਬਨਿਟ ਦੀ ਮੀਟਿੰਗ ਵਿਚ ਪ੍ਰੋ. ਬਲਜਿੰਦਰ ਕੌਰ ਨੂੰ ਆਮ ਆਦਮੀ ਪਾਰਟੀ ਨੇ ਆਪਣਾ ਚੀਫ਼ ਵ੍ਹਿਪ ਚੁਣਿਆ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement